ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਅੰਮ੍ਰਿਤਸਰ ’ਚ ਨਵਜੋਤ ਸਿੱਧੂ ਨੇ ਕੀਤਾ ਸਟਰੀਟ ਲਾਈਟ ਦਾ ਉਦਘਾਟਨ

ਅੰਮ੍ਰਿਤਸਰ ’ਚ ਨਵਜੋਤ ਸਿੱਧੂ ਨੇ ਕੀਤਾ ਸਟਰੀਟ ਲਾਈਟ ਦਾ ਉਦਘਾਟਨ

ਪੰਜਾਬ ਕੈਬਨਿਟ ਮੰਤਰੀ ਮੰਡਲ ਵਿਚੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਨਵਜੋਤ ਸਿੱਧੂ ਨੇ ਇਕ ਪ੍ਰੋਜੈਕਟ ਦਾ ਉਦਘਾਟਨ ਕੀਤਾ। ਉਨ੍ਹਾਂ ਵੱਲੋਂ ਅੱਜ ਆਪਣੇ ਵਿਧਾਨ ਸਭਾ ਖੇਤਰ ਵਿਚ ਪੈਂਦੇ ਵੇਰਕਾ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਦੇ ਤਹਿਤ ਸਟਰੀਟ ਲਾਈਟ ਦਾ ਉਦਘਾਟਨ ਕੀਤਾ ਗਿਆ।

 

ਨਵਜੋਤ ਸਿੱਧੂ ਪਿਛਲੇ ਕਰੀਬ 18–19 ਦਿਨਾਂ ਤੋਂ ਆਪਣੇ ਘਰ ਵਿਚ ਹੀ ਸਨ, ਜੋ ਅੱਜ ਬਾਹਰ ਆਏ। ਘਰ ਵਿਚ ਉਹ ਲੋਕਾਂ ਨੂੰ ਮਿਲ ਰਹੇ ਸਨ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗਾਂ ਕਰ ਰਹੇ ਸਨ।  

ਉਦਘਾਟਨ ਕਰਨ ਮੌਕੇ ਨਵਜੋਤ ਸਿੱਧੂ ਲੋਕਾਂ ਨੂੰ ਮਿਲੇ ਅਤੇ ਹਾਲ–ਚਾਲ ਪੁੱਛਿਆ। ਇਸ ਮੌਕੇ ਉਹ ਗੁਰਦੁਆਰਾ ਨਾਨਕਸਰ ਵਿਖੇ ਮੱਥਾ ਵੀ ਟੇਕਿਆ।  ਉਨ੍ਹਾਂ ਵੱਲੋਂ ਮੀਡੀਆ ਨਾਲ ਕੋਈ ਗੱਲਬਾਤ ਕਰਨ ਤੋਂ ਪਾਸਾ ਵਟ ਲਿਆ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu inaugurates street light in Amritsar