ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫ਼ਰੰਸ ਬਣੀ ਚਰਚਾ ਦਾ ਵਿਸ਼ਾ

​​​​​​​ਨਵਜੋਤ ਸਿੱਧੂ ਦੀ ਪ੍ਰੈੱਸ ਕਾਨਫ਼ਰੰਸ ਬਣੀ ਚਰਚਾ ਦਾ ਵਿਸ਼ਾ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਜੰਮੂ–ਕਸ਼ਮੀਰ ਦੇ ਪੁਲਵਾਮਾ ਵਿਖੇ ਸੀਆਰਪੀਐੱਫ਼ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਸੰਕਟ ਵੇਲੇ ਕਾਂਗਰਸ ਦੇਸ਼ ਨਾਲ ਖੜ੍ਹੀ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੂੰ ਇੱਕਜੁਟ ਹੋਕੇ ਫ਼ੌਜ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਜੋ ਉਸ ਦਾ ਮਨੋਬਲ ਹੋਰ ਮਜ਼ਬੂਤ ਹੋਵੇ।

 

 

ਸ੍ਰੀ ਸਿੱਧੂ ਨੇ ਅੱਜ ਜਲੰਧਰ ਦੇ ਸਰਕਟ ਹਾਊਸ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਪਰ ਹਵਾਈ ਫ਼ੌਜ ਵੱਲੋਂ ਨੌਸ਼ਹਿਰਾ ਵਿਖੇ ਪਾਕਿਸਤਾਨ ਦੇ ਐੱਫ਼–16 ਹਵਾਈ ਜਹਾਜ਼ ਨੂੰ ਡੇਗਣ ਬਾਰੇ ਪੁੱਛੇ ਸੁਆਲ ਦਾ ਜੁਆਬ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਪ੍ਰੈੱਸ ਕਾਨਫ਼ਰੰਸ ਹੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੀ ਸਲਾਹ ਉੱਤੇ ਪ੍ਰੈੱਸ ਕਾਨਫ਼ਰੰਸ ਰੱਦ ਕਰ ਰਹੇ ਹਨ। ਉਨ੍ਹਾਂ ਦੀ ਇਹ ਪ੍ਰੈੱਸ ਕਾਨਫ਼ਰੰਸ ਚਰਚਾ ਦਾ ਕੇਂਦਰ ਬਣੀ ਰਹੀ।

 

 

ਇੱਥੇ ਵਰਨਣਯੋਗ ਹੈ ਕਿ ਅੱਜ–ਕੱਲ੍ਹ ਪੱਤਰਕਾਰ ਵੀ ਮੋੜ–ਘੇੜ ਕੇ ਸ੍ਰੀ ਸਿੱਧੂ ਤੋਂ ਪਾਕਿਸਤਾਨ ਬਾਰੇ ਸੁਆਲ ਜ਼ਰੂਰ ਪੁੱਛਦੇ ਹਨ ਕਿਉਂਕਿ ਪਾਕਿਸਤਾਨ ਬਾਰੇ ਉਨ੍ਹਾਂ ਵੱਲੋਂ ਦਿੱਤੇ ਜਵਾਬ ਬਹੁਤ ਵਾਰ ਚਰਚਾ ਦਾ ਕੇਂਦਰ ਬਣੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu Press Conference centre of Discussion