ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ’ਚ ਵੀ ਝਟਕਾ

---ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਮਿਲਿਆ 29ਵਾਂ ਸਥਾਨ---

 

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਬਾਰੇ ਕਾਂਗਰਸ ਹਾਈ ਕਮਾਂਡ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਜਿਹੜੀ ਸੂਚੀ ਜਾਰੀ ਕੀਤੀ ਹੈ, ਉਸ ਨੇ ਪੰਜਾਬ ਵਿੱਚ ਕੈਪਟਨ ਅਤੇ ਨਵਜੋਤ ਸਿੱਧੂ ਮਾਮਲੇ ਨੂੰ ਚਰਚਾ ਚ ਲੈ ਆਂਦਾ ਹੈ।

 

ਦਰਅਸਲ, ਪੰਜਾਬ ਦੀਆਂ ਸਿਰਫ ਚਾਰ ਸੀਟਾਂ 'ਤੇ ਚੋਣ ਪ੍ਰਚਾਰ ਲਈ ਤਿਆਰ ਕੀਤੀ ਇਸ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਦੂਜਾ ਸਥਾਨ ਦਿੱਤਾ ਗਿਆ ਹੈ ਜਦਕਿ ਨਵਜੋਤ ਸਿੰਘ ਸਿੱਧੂ ਨੂੰ 29ਵੇਂ ਸਥਾਨ 'ਤੇ ਰੱਖਿਆ ਗਿਆ ਹੈ।

 

ਖਾਸ ਗੱਲ ਇਹ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਪਹਿਲੀ ਕਤਾਰ ਚ ਸਨ, ਜਦੋਂਕਿ ਇਸ ਵਾਰ ਉਨ੍ਹਾਂ ਨੂੰ ਸੂਬੇ ਦੇ ਸਾਰੇ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਦੇ ਬਾਅਦ ਦਾ ਦਰਜਾ ਦਿੱਤਾ ਗਿਆ ਹੈ। ਯਾਨੀ ਕਿ ਕੈਪਟਨ ਦੀ ਕੈਬਨਿਟ ਨੇ ਚੋਣ ਪ੍ਰਚਾਰ ਲਈ ਮੋਰਚਾ ਸੰਭਾਲ ਲਿਆ ਹੈ।

 

ਇਹ ਵੀ ਖਾਸ ਗੱਲ ਹੈ ਕਿ ਪ੍ਰਤਾਪ ਸਿੰਘ ਬਾਜਵਾ, ਜੋ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੱਕੇ ਵਿਰੋਧੀ ਕਹੇ ਜਾਂਦੇ ਸਨ, ਨੂੰ ਵੀ 9ਵੇਂ ਸਥਾਨ 'ਤੇ ਰੱਖਿਆ ਗਿਆ ਹੈ।

 

40 ਨੇਤਾਵਾਂ ਦੀ ਇਸ ਸੂਚੀ ਵਿੱਚ ਸਿੱਧੂ ਤੋਂ ਬਾਅਦ ਸਿਰਫ ਉਹੀ ਕਾਂਗਰਸੀ ਵਿਧਾਇਕਾਂ ਦੇ ਨਾਮ ਹਨ, ਜੋ ਸੂਬਾ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਹਾਸਲ ਕਰਨ ਦੀ ਦੌੜ ਵਿੱਚ ਸਭ ਤੋਂ ਅੱਗੇ ਸਨ ਪਰ ਅਜੇ ਤੱਕ ਸਫਲ ਨਹੀਂ ਹੋ ਸਕੇ। ਕਾਂਗਰਸ ਹਾਈ ਕਮਾਨ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਪੰਜਾਬ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ।

 

ਇਸ ਸੂਚੀ ਵਿੱਚ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਪਹਿਲੇ ਨੰਬਰ ‘ਤੇ ਹਨ ਜਦਕਿ ਤੀਜੇ ਨੰਬਰ ’ਤੇ ਅੰਬਿਕਾ ਸੋਨੀ ਅਤੇ ਚੌਥੇ ਨੰਬਰ ‘ਤੇ ਸੂਬਾ ਪ੍ਰਧਾਨ ਸੁਨੀਲ ਜਾਖੜ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਵੀ ਸੂਚੀ ਵਿਚ 5ਵੇਂ ਸਥਾਨ 'ਤੇ ਰੱਖਿਆ ਗਿਆ ਹੈ।

 

ਇਸ ਵਿਚਾਲੇ ਕੈਪਟਨ ਨਾਲ ਰੁਤਬੇ ਦੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਵੈਸ਼ਨੋ ਦੇਵੀ ਮੰਦਰ ਵਿਚ ਪੂਜਾ-ਪਾਠ ਕਰ ਰਹੇ ਹਨ। ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਤੋਂ ਵੀ ਆਪਣੇ ਆਪ ਨੂੰ ਦੂਰ ਕਰ ਲਿਆ ਤੇ ਪਿਛਲੇ ਮਹੀਨੇ ਵਿਧਾਨ ਸਭਾ ਦੇ ਸੈਸ਼ਨ ਵਿਚ ਸ਼ਾਮਲ ਨਹੀਂ ਹੋਏ।

 

ਹੁਣ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਕਿ ਉਹ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ ਜਾਂ ਨਹੀਂ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu shocked in Punjab After Haryana for name in list