ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਹਰ ਮਹੀਨੇ 5 ਪੀੜਤ ਪਰਿਵਾਰਾਂ ਨੂੰ ਹਰ ਮਹੀਨੇ ਦੇਣਗੇ 40 ਹਜ਼ਾਰ

ਨਵਜੋਤ ਸਿੱਧੂ ਹਰ ਮਹੀਨੇ 5 ਪੀੜਤ ਪਰਿਵਾਰਾਂ ਨੂੰ ਹਰ ਮਹੀਨੇ ਦੇਣਗੇ 40 ਹਜ਼ਾਰ

--  ਅੰਮ੍ਰਿਤਸਰ ਰੇਲ ਦੁਖਾਂਤ

 

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਉਹ ਅੰਮ੍ਰਿਤਸਰ ਰੇਲ ਦੁਖਾਂਤ ਦੇ ਪੀੜਤ ਪੰਜ ਪਰਿਵਾਰਾਂ ਨੂੰ ਹਰ ਮਹੀਨੇ ਆਪਣੇ ਨਿਜੀ ਖਾਤੇ `ਚੋਂ 40 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਣਗੇ।


ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਪੰਜ ਅਜਿਹੇ ਪਰਿਵਾਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨ੍ਹਾਂ ਦੇ ਘਰ ਵਿੱਚ ਕੋਈ ਵੀ ਮੈਂਬਰ ਕਮਾਉਣਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪਰਿਵਾਰਾਂ ਦਾ ਚੁੱਲ੍ਹਾ ਚਲਾਉਣ ਲਈ ਆਪਣੀ ਆਮਦਨ `ਚੋਂ ਹਰ ਮਹੀਨੇ ਇੱਕ ਪਰਿਵਾਰ ਨੂੰ 10 ਹਜ਼ਾਰ ਰੁਪਏ ਤੇ ਬਾਕੀ ਚਾਰ ਪਰਿਵਾਰਾਂ ਨੂੰ 7,500 ਰੁਪਏ ਦੇਣਗੇ।


ਉਨ੍ਹਾਂ ਕਿਹਾ ਕਿ ਸਹਾਇਤਾ ਰਾਸ਼ੀ ਇਨ੍ਹਾਂ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਰੇਲ ਹਾਦਸਿਆਂ `ਚ ਮਾਰੇ ਗਏ ਹੋਰ ਪਰਿਵਾਰਾਂ ਦੇ ਮੈਂਬਰਾਂ ਦੇ ਵੀ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਤੇ ਜਿਹੜੇ ਪਰਿਵਾਰਾਂ ਦਾ ਕਮਾਉਣ ਵਾਲਾ ਕੋਈ ਮੈਂਬਰ ਨਹੀਂ ਹੋਵੇਗਾ, ਉਸ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾਵੇਗੀ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhu will help 5 victim families every month