ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੰਘ ਸਿੱਧੂ ਨੇ ਆਖ਼ਰ 7–ਮਹੀਨਿਆਂ ਪਿੱਛੋਂ ਤੋੜੀ ਆਪਣੀ ਚੁੱਪੀ

ਨਵਜੋਤ ਸਿੰਘ ਸਿੱਧੂ ਨੇ ਆਖ਼ਰ 7–ਮਹੀਨਿਆਂ ਪਿੱਛੋਂ ਤੋੜੀ ਆਪਣੀ ਚੁੱਪੀ

ਕੌਮਾਂਤਰੀ ਕ੍ਰਿਕੇਟਰ ਤੋਂ ਸਿਆਸੀ ਆਗੂ ਬਣੇ ਅਤੇ ਕਾਂਗਰਸ ਪਾਰਟੀ ਦੇ ਆਗੂ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਆਖ਼ਰ ਪਿਛਲੇ 7 ਮਹੀਨਿਆਂ ਤੋਂ ਚੱਲੀ ਆ ਰਹੀ ‘ਭੇਤ ਭਰੀ’ ਚੁੱਪੀ ਤੋੜ ਦਿੱਤੀ ਹੈ। ਅੱਜ ਉਨ੍ਹਾਂ ਪ੍ਰੈੱਸ ਦੇ ਨਾਂਅ ਜਾਰੀ ਕੀਤੇ ਬਿਆਨ ਰਾਹੀਂ ਦੱਸਿਆ ਕਿ ਕਾਂਗਰਸ ਪਾਰਟੀ ਦੀ ਹਾਈ–ਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਸੱਦਿਆ ਸੀ।

 

 

ਚੇਤੇ ਰਹੇ ਕਿ ਹਾਲੀਆ ਦਿੱਲੀ ਚੋਣਾਂ ਲਈ ਹਾਈ–ਕਮਾਂਡ ਨੇ ਕਾਂਗਰਸੀ ਰੈਲੀਆਂ ’ਚ ਪ੍ਰਚਾਰ ਲਈ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਨਾਂਅ ‘ਸਟਾਰ–ਪ੍ਰਚਾਰਕ’ ਵਜੋਂ ਐਲਾਨਿਆ ਗਿਆ ਸੀ ਪਰ ਉਨ੍ਹਾਂ ਪ੍ਰਚਾਰ ਵਿੱਚ ਹਿੱਸਾ ਨਹੀਂ ਲਿਆ ਸੀ ਤੇ ਨਾ ਹੀ ਉਸ ਬਾਰੇ ਕੋਈ ਬਿਆਨ ਹੀ ਜਾਰੀ ਕੀਤਾ ਸੀ। ਇਸ ਦੌਰਾਨ ਉਹ ਨਾ ਹੀ ਕਾਂਗਰਸੀ ਵਿਧਾਇਕਾਂ ਦੀ ਕਿਸੇ ਮੀਟਿੰਗ ’ਚ ਤੇ ਨਾ ਹੀ ਵਿਧਾਨ ਸਭਾ ਦੇ ਸੈਸ਼ਨਾਂ ’ਚ ਕਦੇ ਵਿਖਾਈ ਦਿੱਤੇ ਹਨ। ਸ੍ਰੀ ਸਿੱਧੂ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲ ਉੱਤੇ ਆਖ਼ਰੀ ਵਾਰ ਟਵੀਟ ਪਿਛਲੇ ਸਾਲ 21 ਜੁਲਾਈ ਨੂੰ ਕੀਤਾ ਸੀ।

 

 

ਪਰ ਅੱਜ ਅਚਾਨਕ ਸ੍ਰੀ ਸਿੱਧੂ ਨੇ ਆਪਣਾ ਇੱਕ ਪ੍ਰੈੱਸ ਨੋਟ ਜਾਰੀ ਕੀਤਾ ਤੇ ਨਾਲ ਇੱਕ ਤਸਵੀਰ ਵੀ ਜਾਰੀ ਕੀਤੀ; ਜਿਸ ਵਿੱਚ ਉਹ ਕਾਂਗਰਸ ਦੇ ਕੁੱਲ ਹਿੰਦ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਖੜ੍ਹੇ ਵਿਖਾਈ ਦੇ ਰਹੇ ਹਨ।

 

 

ਇਸ ਪ੍ਰੈੱਸ ਨੋਟ ’ਚ ਲਿਖਿਆ ਹੈ:

 

 

‘ਮੈਨੂੰ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਦਿੱਲੀ ਸੱਦਿਆ ਗਿਆ ਸੀ। ਇਸ ਸੰਬੰਧ ਵਿਚ ਮੈਂ 25 ਫਰਵਰੀ,2020 ਨੂੰ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਜੀ ਨਾਲ ਉਨ੍ਹਾਂ ਦੀ ਰਹਾਇਸ ਵਿਖੇ 40 ਮਿੰਟ ਮੁਲਾਕਾਤ ਕੀਤੀ। ਇਸੇ ਲੜੀ ਵਿੱਚ,ਅਗਲੇ ਦਿਨ ਅਰਥਾਤ 26 ਫਰਵਰੀ, 2020 ਨੂੰ ਕਾਂਗਰਸ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੋਵਾਂ ਨਾਲ ਦਸ ਜਨਪਥ ਵਿਖੇ ਇਕ ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ।

 

 

ਨਵਜੋਤ ਸਿੰਘ ਸਿੱਧੂ ਹੁਰਾਂ ਨੇ ਆਪਣੇ ਪ੍ਰੈੱਸ ਨੋਟ ’ਚ ਅੱਗੇ ਲਿਖਿਆ ਹੈ ਕਿ – ‘ਇਹਨਾਂ ਮੁਲਾਕਾਤਾਂ ਦੌਰਾਨ ਮੈਂ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਉੱਪਰ ਲੈ ਕੇ ਆਉਣ ਤੇ ਇਸਨੂੰ ਆਤਮ ਨਿਰਭਰ ਬਨਾਉਣ ਦੇ ਆਪਣੇ ਰੋਡ-ਮੈਪ ਤੋਂ ਵੀ ਜਾਣੂ ਕਰਵਾਇਆ।’

 

 

ਸ੍ਰੀ ਸਿੱਧੂ ਨੇ ਦਾਅਵਾ ਕੀਤਾ ਹੈ ਕਿ – ‘ਦੋਵੇਂ ਮੁਲਾਕਾਤਾਂ ਵਿਚ ਹਾਈ ਕਮਾਂਡ ਨੇ ਮੇਰੇ ਵਿਚਾਰਾਂ ਨੂੰ ਬਹੁਤ ਠਰੰਮੇ ਅਤੇ ਗੌਰ ਨਾਲ ਸੁਣਿਆ। ਪੰਜਾਬ ਨੂੰ ਇਸ ਦੀ ਗੁਆਚੀ ਖੁਸ਼ਹਾਲੀ ਦਿਵਾਉਣ ਖ਼ਾਤਰ ਇਸਨੂੰ ਪੈਰਾਂ ਸਿਰ ਖੜ੍ਹੇ ਕਰਨ ਦੇ ਆਪਣੇ ਰੋਡ-ਮੈਪ ਨੂੰ ਮੈਂ ਪਿਛਲੇ ਕਈ ਸਾਲਾਂ ਤੋਂ ਮੰਤਰੀ-ਮੰਡਲ ਅਤੇ ਆਮ ਲੋਕਾਂ ਵਿਚਕਾਰ ਰੱਖਦਾ ਰਿਹਾ ਹਾਂ।‘

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Singh Sidhu breaks silence after 7 months