ਫ਼ੋਟੋ: ਐਚਟੀ, ਅੰਮ੍ਰਿਤਸਰ
ਕੋਵਿਡ-19 ਕਾਰਨ ਕੌਮੀ ਪੱਧਰ ’ਤੇ ਜਾਰੀ ਲਾਕਡਾਊਨ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ ਚ ਸਾਬਕਾ ਕੈਬਨਿਟ ਮੰਤਰੀ ਰਹਿ ਚੁਕੇ ਅਤੇ ਅੰਮ੍ਰਿਤਸਰ (ਇਸਟ) ਤੋਂ ਮੌਜੂਦਾ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ 31 ਮਾਰਚ ਨੂੰ ਆਪਣੇ ਹਲਕੇ ਚ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ।

ਇਸ ਮੌਕੇ ਉਨ੍ਹਾਂ ਨੇ ਆਪਣੇ ਹਲਕੇ ਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਕੰਮਾਂ ਦਾ ਵੀ ਜਾਇਜ਼ਾ ਲਿਆ ਤੇ ਸਥਾਨਕ ਪੱਤਰਕਾਰਾਂ ਵਲੋਂ ਪੁੱਛੇ ਗਏ ਕਈ ਸਵਾਲਾਂ ਦਾ ਜਵਾਬ ਦਿੰਦਿਆਂ ਲੋਕਾਂ ਦੀ ਸੇਵਾ ਕਰਨ ਨੂੰ ਲੈ ਕੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸੁਰੱਖਿਆ ਮੁਲਾਜ਼ਮ, ਸਥਾਨਕ ਪੁਲਿਸ ਅਫਸਰ ਤੇ ਹੋਰਨਾਂ ਕਈ ਸਾਥੀ ਹਾਜ਼ਰ ਸਨ।
ਇਸ ਮੌਕੇ ਕਈ ਸਥਾਨਕ ਲੋਕ ਨਵਜੋਤ ਸਿੰਘ ਸਿੱਧੂ ਦੀ ਇਕ ਝਲਕ ਦੇਖਣ ਲਈ ਬੇਤਾਬ ਨਜ਼ਰ ਆਏ।