ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਜ ਤੋਂ ਸ਼ੁਰੂ ਹੋਇਆ ਨਵਜੋਤ ਸਿੰਘ ਸਿੱਧੂ ਦਾ ਯੂਟਿਊਬ ਚੈਨਲ 'ਜਿੱਤੇਗਾ ਪੰਜਾਬ'

ਮੱਧ ਪ੍ਰਦੇਸ਼ ਦੀ ਰਾਜਨੀਤੀ 'ਚ ਸ਼ੁਰੂ ਹੋਈ ਸਿਆਸੀ ਉਥਲ-ਪੁਥਲ ਦੇ ਵਿਚਕਾਰ ਹੁਣ ਪੰਜਾਬ ਤੋਂ ਕਾਂਗਰਸ ਲਈ ਖਤਰੇ ਦੀ ਘੰਟੀ ਨਜ਼ਰ ਆ ਰਹੀ ਹੈ। ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕੋਲਡ ਵਾਰ ਚੱਲ ਰਹੀ ਹੈ। ਸਿੱਧੂ ਕਾਫੀ ਸਮੇਂ ਤੋਂ ਚੁੱਪੀ ਧਾਰੀ ਬੈਠੇ ਸਨ, ਪਰ ਹੁਣ ਉਨ੍ਹਾਂ ਨੇ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ।

 

 

ਅੱਜ ਸਨਿੱਚਰਵਾਰ ਸਵੇਰੇ ਉਨ੍ਹਾਂ ਨੇ ਨਵਾਂ ਧਮਾਕਾ ਕਰਦਿਆਂ ਐਲਾਨ ਕੀਤਾ ਕਿ ਉਹ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਜਾ ਰਹੇ ਹਨ। ਨਵਜੋਤ ਸਿੱਧੂ ਦੇ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਸਾਦੀ ਤੇ ਸਰਲ ਭਾਸ਼ਾ 'ਚ ਆਪਣੇ ਵਿਚਾਰ ਸਾਂਝੇ ਕਰਨ ਲਈ ਉਹ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਜਾ ਰਹੇ ਹਨ। ਸਵੇਰੇ ਲਗਭਗ 8.30 ਵਜੇ ਉਨ੍ਹਾਂ ਇਸ ਯੂਟਿਊਬ ਚੈਨਲ ਦੀ ਸ਼ੁਰੂਆਤ ਕਰਦਿਆਂ ਪਹਿਲੀ ਵੀਡੀਓ ਪਾਈ। 'ਆਸ ਤੇ ਵਿਸ਼ਵਾਸ' ਸਿਰਲੇਖ ਹੇਠ ਪਾਈ 4.10 ਮਿੰਟ ਦੀ ਵੀਡੀਓ 'ਚ ਸਿੱਧੂ ਨੇ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ 'ਜਿੱਤੇਗਾ ਪੰਜਾਬ' ਯੂਟਿਊਬ ਚੈਨਲ ਦਾ ਲੋਗੋ ਪੰਜਾਬ ਦੇ ਰਾਜ ਪੰਛੀ ਬਾਜ਼ 'ਤੇ ਆਧਾਰਤ ਹੋਵੇਗਾ।
 

 

ਨਵਜੋਤ ਸਿੱਧੂ ਦੇ ਇਸ ਯੂਟਿਊਬ ਚੈਨਲ ਦਾ ਨਾਂ 'ਜਿੱਤੇਗਾ ਪੰਜਾਬ' ਰੱਖਿਆ ਗਿਆ ਹੈ। ਇਸ ਯੂਟਿਊਬ ਚੈਨਲ ਉੱਪਰ ਲੋਕ ਸੂਬੇ ਦੀ ਤਰੱਕੀ ਨਾਲ ਜੁੜੇ ਮੁੱਦਿਆਂ, ਗੋਸ਼ਟੀਆਂ, ਮੁਲਾਕਾਤਾਂ ਅਤੇ ਸੰਵਾਦ ਰਾਹੀਆਂ ਆਪਣੇ ਵਿਚਾਰਾਂ ਦਾ ਸਿੱਧੂ ਨਾਲ ਆਦਾਨ-ਪ੍ਰਧਾਨ ਕਰ ਸਕਣਗੇ। ਸਿੱਧੂ ਨੇ ਦੱਸਿਆ ਕਿ ਇਹ ਚੈਨਲ ਪੰਜਾਬ ਨੂੰ ਮੁੜ ਉਸਾਰੀ ਅਤੇ ਪੁਨਰ ਜਾਗ੍ਰਿਤੀ ਵੱਲ ਲਿਜਾਣ ਦੇ ਯਤਨ ਦਾ ਇੱਕ ਪਲੇਟਫਾਰਮ ਹੋਵੇਗਾ।
 

ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ 9 ਮਹੀਨਿਆਂ ਦੇ ਆਤਮ ਮੰਥਨ ਅਤੇ ਆਤਮ ਉੱਥਾਨ ਤੋਂ ਬਾਅਦ ਸਾਬਕਾ ਮੰਤਰੀ, 4 ਵਾਰ ਦੇ ਲੋਕ ਸਭਾ ਮੈਂਬਰ ਵਿਧਾਇਕ (ਅੰਮ੍ਰਿਤਸਰ ਈਸਟ) ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਦੇ ਭੱਖਦੇ ਮੁੱਦਿਆਂ 'ਤੇ ਆਵਾਜ਼ ਬੁਲੰਦ ਕਰਨਗੇ। ਇਸ ਰਾਹੀਂ ਪੰਜਾਬ ਦੀ ਮੁੜ ਉਸਾਰੀ ਲਈ ਇੱਕ ਕਲਿਆਣਕਾਰੀ ਸੂਬੇ ਵਜੋਂ ਕਰਨ ਲਈ ਰੋਡ ਮੈਪ ਤਿਆਰ ਕੀਤਾ ਜਾਵੇਗਾ। ਇਹ ਚੈਨਲ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏ ਵਿਸ਼ਵ ਭਰਾਤਰੀ, ਪਿਆਰ ਤੇ ਸ਼ਾਂਤੀ ਦੇ ਮਾਰਗ ਤੋਂ ਪ੍ਰੇਰਣਾ ਲੈ ਕੇ ਆਪਣੀ ਗੱਲ ਰੱਖੇਗਾ।
 

ਨਾ ਮੇਰਾ ਨਾ ਤੇਰਾ, 
ਸਿਰਜੀਏ ਆਪਣਾ ਪੰਜਾਬ ।
ਪੰਜਾਬ ਦੇ ਭਲੇ ਵਿੱਚ ਸਭ ਦਾ ਭਲਾ, 
ਪੰਜਾਬ ਦੇ ਕਲਿਆਣ ਵਿੱਚ ਸਭ ਦਾ ਕਲਿਆਣ ।
ਹਿੱਸੇਦਾਰ ਬਣੋ, ਭਾਗੀਦਾਰ ਬਣੋ ।

 

ਸੋਨੀਆ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ ਮੁਲਾਕਾਤ :
ਫਰਵਰੀ ਦੇ ਅਖ਼ੀਰ ਵਿੱਚ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਸਿੱਧੂ ਕਿਹਾ ਸੀ ਕੀ ਉਨ੍ਹਾਂ ਨੇ ਹਾਈਕਮਾਨ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਸੀ। ਉੱਧਰ ਪ੍ਰਤਾਪ ਸਿੰਘ ਬਾਜਵਾ ਦੀ ਤਰ੍ਹਾਂ ਪਿਛਲੇ ਮਹੀਨੇ ਵਿਧਾਇਕ ਪਰਗਟ ਸਿੰਘ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾਇਆ ਸੀ। ਹਾਲਾਂਕਿ ਚਿੱਠੀ ਤੋਂ ਬਾਅਦ ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਵੀ ਹੋਈ ਸੀ ਪਰ ਮੁਲਾਕਾਤ ਤੋਂ ਬਾਅਦ ਵੀ ਪਰਗਟ ਸਿੰਘ ਦੇ ਸੁਰ ਢਿੱਲੇ ਨਹੀਂ ਪਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Singh Sidhu is today launching his own channel on Youtube Jittega Punjab