ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਉੱਪ–ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਉੱਪ–ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ

ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਤਿੰਨ ਸਾਲ ਬੀਤ ਚੁੱਕੇ ਹਨ ਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀ–ਮੰਡਲ ਵਿੱਚ ਫੇਰ–ਬਦਲ ਕਰ ਕੇ ਹੋਰ ਯੋਗ ਵਿਧਾਇਕਾਂ ਨੂੰ ਮੰਤਰੀ ਬਣਨ ਦਾ ਮੌਕਾ ਦੇਦਾ ਚਾਹੀਦਾ ਹੈ।

 

 

ਵੀਰਵਾਰ ਨੂੰ ਪੰਜਾਬ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਂਝ ਭਾਵੇਂ ਇਹ ਅਧਿਕਾਰ ਮੁੱਖ ਮੰਤਰੀ ਦਾ ਹੈ ਕਿ ਉਹ ਆਪਣੇ ਮੰਤਰੀ ਮੰਡਲ ਵਿੱਚ ਫੇਰ–ਬਦਲ ਕਰਨ।

 

 

ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋ ਚੁੱਕੇ ਹਨ ਤੇ ਮੁੱਖ ਮੰਤਰੀ ਨੂੰ ਹੁਣ ਆਪਣੀ ਵਜ਼ਾਰਤ ਦੇ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨੀ ਚਾਹੀਦੀ ਹੈ ਤੇ ਜਿਹੜੇ ਮੰਤਰੀ ਆਪਣੇ ਕੰਮ ਵਿੱਚ ਖਰੇ ਨਹੀਂ ਉੱਤਰੇ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਕੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇ।

 

 

ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਸਿੱਧੂ ਨੂੰ ਉੱਪ–ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਉਹ ਕਾਂਗਰਸ ਦੇ ਵੱਡੇ ਆਗੂ ਹਨ। 'ਅਮਰ ਉਜਾਲਾ' ਦੀ ਰਿਪੋਰਟ ਮੁਤਾਬਕ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੇ ਚਾਹਵਾਨ ਵਿਧਾਇਕਾਂ ਦੀ ਕਤਾਰ ਵਿੱਚ ਲੰਮੇ ਸਮੇਂ ਤੋਂ ਮੋਹਰੀ ਰਹੇ ਹਨ।

 

 

ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਵੱਲੋਂ ਆਪਣੇ ਮੰਤਰੀ ਮੰਡਲ ਵਿੱਚ ਕੋਈ ਫੇਰ–ਬਦਲ ਨਹੀਂ ਕੀਤਾ ਅਗਾ ਹੈ। ਉਂਝ ਰੇਤੇ ਦੀ ਮਾਈਨਿੰਗ ਦੇ ਦੋਸ਼ਾਂ ਵਿੱਚ ਘਿਰੇ ਉਦੋਂ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਵੀ ਉਨ੍ਹਾਂ ਕਾਫ਼ੀ ਸਮੇਂ ਤੱਕ ਇਹ ਅਹੁਦਾ ਆਪਣੇ ਕੋਲ ਹੀ ਰੱਖਿਆ ਸੀ।

 

 

ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਇਹ ਖ਼ਾਲੀ ਅਹੁਦਾ ਵੀ ਹਾਲੇ ਤੱਕ ਭਰਿਆ ਨਹੀਂ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰ–ਬਦਲ ਤਾਂ ਕੀਤਾ ਪਰ ਕਿਸੇ ਨਵੇਂ ਚਿਹਰੇ ਨੂੰ ਕੋਈ ਜਗ੍ਹਾ ਨਹੀਂ ਦਿੱਤੀ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Singh Sidhu may be Deputy Chief Minister of Punjab