ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਲੋੜ : ਡਾ. ਸਰਬਜੀਤ ਕੌਰ ਸੋਹਲ

ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਚਿਤ ਪੰਜਾਬੀ ਸਾਹਿਤ’ ਵਿਸ਼ੇ ‘ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੇ ਸਵਾਗਤੀ ਭਾਸ਼ਨ ਦੌਰਾਨ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਆਏ ਹੋਏ ਵਿਦਵਾਨਾਂ ਤੇ ਡੈਲੀਗੇਟਾਂ ਨੂੰ ਜੀ ਆਇਆਂ ਕਿਹਾ ।


ਸੈਮੀਨਾਰ ਦੇ ਵਿਸ਼ੇ ਨੂੰ ਸਪੱਸ਼ਟ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਾਹਿਤ ਅਕਾਦਮੀ, ਚੰਡੀਗੜ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਸੈਮੀਨਾਰ/ਕਵੀ ਦਰਬਾਰ ਤੇ ਹੋਰ ਸਾਹਿਤਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ।

 

ਉਨਾਂ ਦੱਸਿਆ ਕਿ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਾਨੂੰ ਰੁੱਖ ਲਗਾਉਣੇ ਚਾਹੀਦੇ ਹਨ ਤੇ ਉਨਾਂ ਦੀਆਂ ਸਿੱਖਿਆਵਾਂ ਨੂੰ ਵਿਹਾਰਿਕ ਜੀਵਨ ਵਿੱਚ ਅਪਣਾੳਣਾ ਚਾਹੀਦਾ ਹੈ । ਇਸ ਲੜੀ ਤਹਿਤ ਹੀ ਇਹ ਸੈਮੀਨਾਰ ਕੀਤਾ ਗਿਆ ਹੈ।


ਸੈਮੀਨਾਰ ਦਾ ਉਦਘਾਟਨ ਕਰਦਿਆਂ ਸ. ਮਾਲਵਿੰਦਰ ਸਿੰਘ ਜੱਗੀ  (ਡਾਇਰੈਕਟਰ, ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ) ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪੰਧ ’ਤੇ ਅਧਾਰਿਤ ਇਹ ਸੈਮੀਨਾਰ ਅਕਾਦਮੀ ਦਾ ਇੱਕ ਸੁਹਿਰਦ ਉਪਰਾਲਾ ਹੈ।

 

ਉਹਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਤਮਸਾਤ ਕਰਨਾ ਸਮੇਂ ਦੀ ਲੋੜ ਹੈ । ਸੈਮੀਨਾਰ ਦੇ ਪਹਿਲੇ ਅਕਾਦਮਿਕ ਸ਼ੈਸ਼ਨ ਵਿਚ ਸੰਵਾਦ ਦਾ ਆਗਾਜ਼ ਕਰਦਿਆਂ ਡਾ. ਸਤੀਸ਼ ਕੁਮਾਰ ਵਰਮਾ ਨੇ ਸੈਮੀਨਾਰ ਦੇ ਵਿਸ਼ੇ ਦੇ ਬਹੁ-ਭਿੰਨ ਪਸਾਰਾਂ ਨੂੰ ਖੋਲਦਿਆਂ ਵਿਦਵਾਨਾਂ ਲਈ ਸੰਵਾਦ ਦਾ ਘੇਰਾ ਮੋਕਲਾ ਕੀਤਾ।

 

ਉਹਨਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਇਕ ਦੀਵੇ ਵਾਂਗ ਹਨ ਜਿਨਾਂ ਨੂੰ ਅਸੀਂ ਵੱਖ-ਵੱਖ ਸੈਮੀਨਾਰਾਂ/ਕਾਨਫਰੰਸਾਂ ਵਿੱਚ ਲੈ ਕੇ ਜਾਂਦੇ ਹਾਂ ਤੇ ਆਪਣੀ ਜ਼ਿੰਦਗੀ ਦੇ ਸੁੰਨੇ ਰਾਹਾਂ ਨੂੰ ਰੁਸ਼ਨਾ ਰਹੇ ਹਾਂ।

 

ਸੈਮੀਨਾਰ ਦਾ ਮੁੱਖ ਭਾਸ਼ਨ ਦਿੰਦਿਆਂ ਡਾ. ਰਾਜਿੰਦਰ ਪਾਲ ਸਿੰਘ ਬਰਾੜ ਨੇ ਪੰਜਾਬੀ ਸਾਹਿਤ ਦੀਆਂ ਵਿਭਿੰਨ ਵਿਧਾਵਾਂ ਵਿਚ ਪੇਸ਼ ਹੁੰਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬਿੰਬ ਦੇ ਹਵਾਲੇ ਨਾਲ ਸੈਮੀਨਾਰ ਵਿਚਲੇ ਸੰਵਾਦ ਨੂੰ ਨਵੀਂ ਦਿਸ਼ਾ ਦਿੱਤੀ । ਸੈਮੀਨਾਰ ਵਿਚ ਮੁੱਖ-ਮਹਿਮਾਨ ਵਜੋਂ ਪਹੁੰਚੇ ਡਾ. ਸੁਰਜੀਤ ਪਾਤਰ ਨੇ ਗੁਰੂ ਨਾਨਕ ਦੇਵ ਜੀ ਨੂੰ ਸੰਗੀਤ ਅਤੇ ਸਾਹਿਤ ਵਿਚ ਸੰਵਾਦ ਸਿਰਜਣ ਵਾਲੀ ਮਹਾਨ ਸ਼ਖ਼ਸੀਅਤ ਕਿਹਾ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Need to follow Guru Sahib s teachings: Sarabjit Kaur Sohal