ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਫਸਰਾਂ ਤੇ ਮੁਲਾਜ਼ਮਾਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ: ਵਿਨੀ ਮਹਾਜਨ

ਉਦਯੋਗਿਕ ਖੇਤਰ ਦੇ ਬਦਲਦੇ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ ਹੈ ਤਾਂ ਜੋ ਅਜੋਕੇ ਤਰੱਕੀ ਦੇ ਯੁੱਗ ਵਿੱਚ ਸਮੇਂ ਦੇ ਹਾਣੀ ਬਣਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਅਤੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਸਾਂਝੇ ਤੌਰ 'ਤੇ 'ਟ੍ਰੇਨਿੰਗ ਨੀਡ ਐਨਾਲਸਿਸ' ਵਿਸ਼ੇ 'ਤੇ ਕਰਵਾਈ ਵਰਕਸ਼ਾਪ ਮੌਕੇ ਕੁੰਜੀਵਤ ਭਾਸ਼ਣ ਦੌਰਾਨ ਕੀਤਾ।

 

ਉਨ੍ਹਾਂ ਸਿਖਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਵੇਸ਼ ਵਧਾਉਣ ਲਈ ਜਿੱਥੇ ਉਦਯੋਗਾਂ ਲਈ ਸਹੂਲਤਾਂ ਤੇ ਉਦਯੋਗਪੱਖੀ ਸਕੀਮਾਂ ਦੀ ਜ਼ਰੂਰਤ ਹੁੰਦੀ ਹੈ, ਉੱਥੇ ਹੀ ਸਕੀਮਾਂ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮਿਹਨਤੀ ਤੇ ਕੁਸ਼ਲ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜ਼ਰੂਰਤ ਵੀ ਹੁੰਦੀ ਹੈ।

 

ਸ੍ਰੀਮਤੀ ਮਹਾਜਨ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਤਕਨਾਲੋਜੀ ਅਤੇ ਖਪਤਕਾਰਾਂ ਦੇ ਵਿਹਾਰ ਵਿੱਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਵਪਾਰ ਦਾ ਢੰਗ ਬਦਲਿਆ ਹੈ। ਉਦਯੋਗਾਂ ਨਾਲ ਵੱਖ ਵੱਖ ਪੱਧਰ 'ਤੇ ਹੋਏ ਸੰਵਾਦ ਤੋਂ ਇਹ ਪਤਾ ਲਗਦਾ ਹੈ ਕਿ ਅੱਜ ਕੱਲ• ਵਪਾਰ ਸਾਰੇ ਭਾਈਵਾਲਾਂ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਹੁਨਰ ਵਿਕਾਸ ਨਾਲ ਜੁੜਿਆ ਹੈ ਤਾਂ ਜੋ ਸਾਰੇ ਉਪਲਬਧ ਸਰੋਤਾਂ ਦਾ ਭਰਪੂਰ ਲਾਹਾ ਲਿਆ ਜਾ ਸਕੇ।

 

ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਇਸ ਬਦਲਦੀ ਨਕਸ਼-ਨੁਹਾਰ ਅਤੇ ਲੋੜਾਂ ਦੇ ਮੱਦੇਨਜ਼ਰ ਵਿਭਾਗ ਅਧਿਕਾਰੀਆਂ/ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਦੀ ਲੋੜ ਪੈਦਾ ਹੋਈ ਹੈ ਅਤੇ ਇਸੇ ਜ਼ਰੂਰਤ ਦੇ ਮੱਦੇਨਜ਼ਰ ਵਿਭਾਗ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਦੇ ਸਹਿਯੋਗ ਨਾਲ ਇਹ ਵਰਕਸ਼ਾਪ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਖਲਾਈ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕੁਸ਼ਲਤਾ, ਮੁਹਾਰਤ ਅਤੇ ਪ੍ਰਭਾਵ ਨੂੰ ਵਧਾਉਣ ਵਿੱਚ ਸਹਾਇਤਾ ਕਰੇਗੀ, ਜੋ ਬਦਲੇ ਵਿੱਚ ਉਦਯੋਗੀਕਰਨ ਅਤੇ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਇਤਾ ਕਰੇਗੀ।

 

ਉਨ੍ਹਾਂ ਦੱਸਿਆ ਕਿ ਨਿਰੰਤਰ ਸਿਖਲਾਈ ਪ੍ਰੋਗਰਾਮ ਤਹਿਤ ਇਹ ਪ੍ਰਸਤਾਵਿਤ ਸਿਖਲਾਈ ਕਲੈਰੀਕਲ ਪੱਧਰ ਤੋਂ ਲੈ ਕੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਤੇ ਵਧੀਕ ਡਾਇਰੈਕਟਰ ਨੂੰ ਮੁੱਖ ਦਫਤਰ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇਹ ਇਸ ਕਰਕੇ ਕੀਤਾ ਜਾ ਰਿਹਾ ਹੈ, ਕਿਉਂ ਜੋ ਨਿਵੇਸ਼ਕ ਕਿਸੇ ਕਲਰਕ ਪੱਧਰ ਦੇ ਕਰਮਚਾਰੀ ਤੋਂ ਹੀ ਸਲਾਹ ਮਸ਼ਵਰਾ ਲੈ ਸਕੇ ਤੇ ਜੀ.ਐਮ.-ਡੀ.ਆਈ.ਸੀ. ਤੱਕ ਜਾਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ, ਵਿਭਾਗ ਵੱਲੋਂ ਇਕ ਕੌਂਪਰੀਹੈਂਸਿਵ ਟ੍ਰੇਨਿੰਗ ਨੀਡ ਐਨਾਲਸਿਸ (ਟੀ.ਐਨ.ਏ.) ਦਸਤਾਵੇਜ਼ ਜਲਦ ਹੀ ਤਿਆਰ ਕੀਤਾ ਜਾਵੇਗਾ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Need to increase the efficiency of officers and employees of Punjab: Vinnie Mahajan