ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਤਿਹਾਸ ਦੀ ਨਵੀਂ ਕਿਤਾਬ `ਚ ਵੀ ਗ਼ਲਤੀਆਂ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਏ ਇਤਰਾਜ਼

ਇਤਿਹਾਸ ਦੀ ਨਵੀਂ ਕਿਤਾਬ `ਚ ਵੀ ਗ਼ਲਤੀਆਂ, ਸ਼੍ਰੋਮਣੀ ਕਮੇਟੀ ਨੇ ਪ੍ਰਗਟਾਏ ਇਤਰਾਜ਼

ਪਿਛਲੇ ਕੁਝ ਸਮੇਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਦਾ ਵਿਵਾਦ ਚੱਲਦਾ ਆ ਰਿਹਾ ਹੈ। ਪਹਿਲਾਂ ਦੇ ਇਤਰਾਜ਼ਾਂ ਨੂੰ ਧਿਆਨ `ਚ ਰੱਖਦਿਆਂ ਹੁਣ ਇਤਿਹਾਸ ਦੀ ਨਵੀਂ ਪੁਸਤਕ ਤਿਆਰ ਕੀਤੀ ਜਾ ਰਹੀ ਹੈ ਤੇ ਉਸ ਨੂੰ ਨਾਲੋ-ਨਾਲ ਆਨਲਾਈਨ ਵੀ ਕੀਤਾ ਜਾ ਰਿਹਾ ਹੈ।


ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਹਿਰ ਇਤਿਹਾਸਕਾਰਾਂ ਨੇ ਇੱਕ ਵਾਰ ਫਿਰ ਨਵੀਂ ਪੁਸਤਕ ਵਿੱਚ ਵੀ ਗ਼ਲਤੀਆਂ ਲੱਭ ਲਈਆਂ ਹਨ; ਜਿਨ੍ਹਾਂ `ਤੇ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।


ਅੱਜ ਇੱਥੇ ਹਰਭਜਲ ਸਿੰਘ ਵਕਤਾ ਵੱਲੋਂ ਜਾਰੀ ਬਿਆਨ `ਚ ਕਿਹਾ ਗਿਆ ਹੈ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਤਿਆਰ ਕੀਤੇ ਸਿਲੇਬਸ ਨੂੰ ਆਨਲਾਈਨ ਕਰਨ ਤੋਂ ਪਹਿਲਾ ਚੰਗੀ ਤਰ੍ਹਾਂ ਪੜ੍ਹਿਆ ਤੇ ਵਾਚਿਆ ਨਹੀਂ ਜਾ ਰਿਹਾ। ‘ਗੁਰਬਾਣੀ ਸਮੇਤ ਗੁਰੂ ਸਾਹਿਬਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੇ ਨਾਵਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਇਹ ਬਹੁਤ ਮੰਦਭਾਗੀ ਗੱਲ ਹੈ ਤੇ ਜੇ ਪੰਜਾਬ ਸਰਕਾਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਜਿਹਾ ਚਲਣ ਜਾਰੀ ਰੱਖਿਆ, ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਲੇਬਸ ਸਬੰਧੀ ਕਮੇਟੀ ਵਿਚੋਂ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ।`   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New book also has errors SGPC raises objections