ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਨਵੇਂ ਮੁਲਾਜ਼ਮ: ਸਿੰਗਲਾ

ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟਰੇਸ਼ਨ (ਮਗਸੀਪਾ) ਸੈਕਟਰ-26 ਵਿਖੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 188 ਨਵ ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

 

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਆਪਣੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਟੀਚਾ ਜ਼ਰੂਰ ਮਿੱਥਣਾ ਚਾਹੀਦਾ ਹੈ ਅਤੇ ਟੀਚਾ ਪ੍ਰਾਪਤ ਹੋਣ ਤੱਕ ਪਿੱਛੇ ਨਹੀਂ ਹਟਣਾ ਚਾਹੀਦਾ।

 

 

ਉਨ੍ਹਾਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਨਵ ਨਿਯੁਕਤ ਕਰਮਚਾਰੀ ਆਪਣੀ ਲਿਆਕਤ, ਸਖਤ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਆਪੋ-ਆਪਣੇ ਵਿਭਾਗਾਂ ਨੂੰ ਬੁਲੰਦੀ 'ਤੇ ਲਿਜਾਣਗੇ।

 

ਦੱਸਣਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਵਿੱਚੋਂ 106 ਨਾਨ-ਟੀਚਿੰਗ ਅਤੇ ਟੀਚਿੰਗ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਗਈ ਹੈ ਅਤੇ 82 ਕਰਮਚਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਤੋਂ ਚੁਣ ਕੇ ਆਏ 71 ਸਟੈਨੋ ਟਾਈਪਿਸਟ ਸ਼ਾਮਿਲ ਹਨ ਜਦਕਿ 2 ਕਲਰਕ ਅਤੇ 9 ਗਰੁੱਪ 'ਡੀ' ਦੇ ਮੁਲਾਜ਼ਮ ਸ਼ਾਮਿਲ ਹਨ, ਜਿਨ੍ਹਾਂ ਨੂੰ ਤਰਸ ਦੇ ਆਧਾਰ 'ਤੇ ਲੋਕ ਨਿਰਮਾਣ ਵਿਭਾਗ ਵਿੱਚ ਨੌਕਰੀ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New employees to perform their duties honestly and with integrity: Singla