ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ’ਚ ਨਵਾਂ ਮੋੜ

ਭਾਰਤ ਸਰਕਾਰ ਦੇ ਫੈਸਲੇ ਦੀ ਲੀਹਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਪੰਜਾਬ ਸਰਕਾਰ ਨੇ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ।

 

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਲਿਆ ਜੋ ਭਾਰਤ ਸਰਕਾਰ ਦੇ ਵਿੱਤ ਵਿਭਾਗ ਮੰਤਰਾਲੇ ਦੇ ਵਿੱਤੀ ਸੇਵਾਵਾਂ ਬਾਰੇ ਵਿਭਾਗ ਵੱਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ।

 

ਇਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ

 

ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਦੀ ਇਜਾਜ਼ਤ ਦੇਣ ਸਬੰਧੀ ਕੀਤੀ ਬੇਨਤੀਤੇ ਵਿੱਤ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New turnaround in new pension scheme of Punjab government employees