ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਲਤਾਨਪੁਰ ਲੋਧੀ ’ਚ ਨਵੇਂ ਬਣੇ ਆਈਸੀਯੂ, ਟਰੋਮਾ ਸੈਂਟਰ ਤੇ ਐਮਰਜੈਂਸੀ ਵਾਰਡ ਸ਼ੁਰੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਬੁੱਧੳਾਰ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਈ.ਸੀ.ਯੂ., ਟਰੋਮਾ ਸੈਂਟਰ, ਐਮਰਜੈਂਸੀ ਵਾਰਡ ਦਾ ਉਦਘਾਟਨ ਕੀਤਾ।

 

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ

 

ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਵੱਡੀ ਪਹਿਲ ਕਦਮੀ ਕਰਦਿਆਂ ਕੈਬਨਿਟ ਮੰਤਰੀਆਂ ਦਾ ਇਕ ਗਰੁੱਪ ਬਣਾਇਆ ਗਿਆ ਸੀ ਤਾਂ ਜੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਜਾ ਸਕੇ

 

ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਇਸ਼ਾਰੇ 'ਤੇ ਸਾਂਝੇ ਸਮਾਗਮ ਕਰਵਾਉਣ ਦੇ ਯਤਨਾਂ ਨੂੰ ਤਾਰਪੀਡੋ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 46 ਲੱਖ ਪਰਿਵਾਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ

 

ਉਨ੍ਹਾਂ ਕਿਹਾ ਕਿ ਇਹ ਯੋਜਨਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਸਿਹਤ ਵਿਭਾਗ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸਰਧਾਲੂਆਂ ਨੂੰ ਐਮਰਜੰਸੀ ਅਤੇ ਦੂਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ

 

ਉਨ੍ਹਾਂ ਦੱਸਿਆ ਕਿ ਤਿੰਨਾਂ ਟੈਂਟ ਸਿਟੀਆਂ ਵਿੱਚ 15 ਤੋਂ 60 ਬੈਡਾਂ ਦੇ ਆਰਜ਼ੀ ਹਸਪਤਾਲ ਬਣਾਏ ਗਏ ਹਨ ਇਸ ਤੋਂ ਇਲਾਵਾ ਕਿਸੇ ਹੰਗਾਮੀ ਹਲਾਤ ਨਾਲ ਨਜਿੱਠਣ ਲਈ 24 ਐਂਬੂਲੈਂਸਾਂ ਅਤੇ 20 ਬਾਈਕ ਐਂਬੂਲੈਂਸਾਂ ਲਗਾਈਆਂ ਗਈਆਂ ਹਨ ਇਸ ਮੌਕੇ ਉਨ੍ਹਾਂ ਇਕ ਡਾਇਰੈਕਟਰੀ ਵੀ ਜਾਰੀ ਕੀਤੀ ਜਿਸ ਵਿੱਚ ਗੁਰਪੁਰਬ ਸਮਾਗਮਾਂ ਲਈ ਨਾਮਜ਼ਦ ਕੀਤੇ 44 ਹਸਪਤਾਲਾਂ ਦੀ ਸੂਚੀ ਅਤੇ ਉਨਾਂ ਦੇ ਸੰਪਰਕ ਨੰਬਰ ਮੌਜੂਦ ਹਨ


ਇਸ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਸੁਲਤਾਨਪੁਰ ਲੋਧੀ ਸ਼ਹਿਰ ਲਈ ਸਵੀਪਿੰਗ ਮਸ਼ੀਨ ਲੈ ਕੇ ਦੇਣ ਦਾ ਐਲਾਨ ਕੀਤਾ

 

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਪੂਰੇ ਹਲਕੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਕੇਵਲ 40 ਦਿਨਾਂ ਵਿੱਚ ਹੀ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਸਥਾਪਿਤ ਕੀਤੇ ਹਨ

 

ਉਨ੍ਹਾਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਐਲਾਨ ਕੀਤਾ ਸੀ

 

ਇਸ ਮੌਕੇ ਐਸ.ਡੀ.ਐਮ.ਡਾ.ਚਾਰੂਮਿਤਾ, ਸਿਵਲ ਸਰਜਨ ਡਾ.ਜਸਮੀਤ ਕੌਰ, ਪ੍ਰਧਾਨ ਨਗਰ ਕੌਂਸਲ ਅਸ਼ੋਕ ਮੋਗਲਾ ਤੇ ਐਸ.ਐਮ..ਡਾ.ਅਨਿਲ ਮਨਚੰਦਾ ਹਾਜ਼ਰ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:newly made ICU Trauma Center and Emergency Ward in civil hospital at Sultanpur Lodhi