ਅਗਲੀ ਕਹਾਣੀ

ਨਿਹੰਗ ਜਥੇਬੰਦੀਆਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

1 / 2ਨਿਹੰਗ ਜਥੇਬੰਦੀਆਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

2 / 2ਨਿਹੰਗ ਜਥੇਬੰਦੀਆਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ

PreviousNext

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਮੌਕੇ ਅੱਜ ਸਮੂਹ ਨਿਹੰਗ ਜਥੇਬੰਦੀਆਂ ਅਤੇ ਸਿੱਖ ਕੌਮ ਦੀਆਂ ਹੋਰ ਸੰਸਥਾਵਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਸਜਾਇਆ ਗਿਆ। ਇਸ ਵਿੱਚ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦੀਆਂ ਫ਼ੌਜਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ ਜਿਨ੍ਹਾਂ ਵਿੱਚ ਗਤਕਾ, ਨੇਜਾ ਬਾਜ਼ੀ, ਘੋੜ ਦੌੜ ਮੁੱਖ ਰੂਪ ਵਿੱਚ ਸ਼ਾਮਲ ਸਨ।

 

ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਜੀ 96 ਕਰੋੜੀ, ਕਾਰ ਸੇਵਾ ਬਾਬਾ ਕਸ਼ਮੀਰ ਸਿੰਘ  ਭੂਰੀ ਵਾਲੇ, ਦਲ ਬਾਬਾ ਬਿਧੀ ਚੰਦ ਜੀ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ, ਬਾਬਾ ਗੁਰਬਚਨ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ ਜੀ ਹਰੀਆਂ ਵੇਲਾਂ ਤਰਨਾ ਦਲ ਦੇ ਮੁਖੀ ਜਿੰਦਾ ਸ਼ਹੀਦ ਬਾਬਾ ਨਿਹਾਲ ਸਿੰਘ, ਸੰਤ ਸਮਾਜ ਤੋਂ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ ਆਦਿ ਹਾਜ਼ਰ ਸਨ।

 

ਇਸ ਮੌਕੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਉਨ੍ਹਾਂ ਗੁਰ ਪੁਰਬ ਸਮਾਗਮਾਂ ਦੌਰਾਨ ਅਹਿਮ ਜ਼ਿੰਮੇਵਾਰੀ ਨਿਭਾਉਣ ਵਾਲੀਆਂ ਨਿਹੰਗ ਜਥੇਬੰਦੀਆਂ, ਲੰਗਰ ਲਾਉਣ ਵਾਲੀਆਂ ਸੰਸਥਾਵਾਂ ਅਤੇ ਸੰਤ ਮਹਾਂ ਪੁਰਖਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸੰਗਤ ਦੇ ਸਹਿਯੋਗ ਨਾਲ ਹੀ ਸ਼ਤਾਬਦੀ ਸਮਾਗਮ ਯਾਦਗਾਰੀ ਤਰੀਕੇ ਨਾਲ ਮਨਾਏ ਗਏ ਹਨ।

 

ਇਸ ਮੌਕੇ ਨਿਹੰਗ ਜਥੇਬੰਦੀਆਂ ਅਤੇ ਹੋਰ ਸੰਸਥਾਵਾਂ ਵਲੋਂ ਵਿਧਾਇਕ ਚੀਮਾ ਦਾ ਸਨਮਾਨ ਵੀ ਕੀਤਾ ਗਿਆ। 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nihaga outfits pulled out of Khalsa Jao Jalal