ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਦੀ ਮੰਗ ’ਤੇ ਨਿਤਿਨ ਗਡਕਰੀ ਨੇ ਦਿੱਤਾ ਭਰੋਸਾ, ਛੇਤੀ ਹੋਵੇਗਾ ਹੱਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਦਿੱਲੀ ਵਿਖੇ ਪੁੱਜ ਕੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਤੇ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ

 

ਇਸ ਤੋਂ ਇਲਾਵਾ ਕੈਪਟਨ ਨੇ ਨਿਤਿਨ ਗਡਕਰੀ ਨੂੰ ਮੋਹਾਲੀ ਹਾਈਟੈੱਕ ਮੈਟਲ ਕਲੱਸਟਰ ਲਈ ਭਾਰਤ ਸਰਕਾਰ ਦੀ 3.72 ਕਰੋੜ ਰੁਪਏ ਦੀ ਤੀਜੀ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਹੁਸ਼ਿਆਰਪੁਰ ਵਿਖੇ ਲੱਕੜ ਦੀ ਮੀਨਾਕਾਰੀ ਦੇ ਕਲੱਸਟਰ ਲਈ 'ਸਫੁਰਤੀ' ਸਕੀਮ ਅਮਲ ਵਿਚ ਲਿਆਉਣ ਦੀ ਮੰਗ ਕੀਤੀ

 

ਮੁੱਖ ਮੰਤਰੀ ਅਮਰਿੰਦਰ ਨੇ ਗਡਕਰੀ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਦੇ ਮੰਤਰਾਲੇ ਅਧੀਨ ਸੂਬੇ ਦੇ ਬਕਾਇਆ ਪ੍ਰੋਜੈਕਟਾਂ/ਪ੍ਰਵਾਨਗੀਆਂ ਛੇਤੀ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ ਇਸ ਮੌਕੇ ਕੈਪਟਨ ਨੇ ਸੂਬੇ ਐਮ.ਐੱਸ.ਐਮ.. ਦੀ ਪੁਨਰ ਸੁਰਜੀਤੀ ਲਈ ਕੇਂਦਰੀ ਮੰਤਰੀ ਗਡਕਰੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ

 

ਮੀਟਿੰਗ ਮਗਰੋਂ ਕੇਂਦਰੀ ਮੰਤਰੀ ਗਡਕਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਤਰਾਲਿਆਂ ਵੱਲੋਂ ਪੰਜਾਬ ਨਾਲ ਸਬੰਧਿਤ ਬਕਾਇਆ ਮਸਲਿਆਂ 'ਤੇ ਵਿਚਾਰ ਕਰ ਕੇ ਇਸ ਦਾ ਛੇਤੀ ਹੱਲ ਕੱਢਿਆ ਜਾਵੇਗਾਇਸ ਤੋਂ ਇਲਵਾ ਗਡਕਰੀ ਨੇ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ਲਈ ਪੰਜਾਬ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nitin Gadkari gives assurance on Capt Amarinders demand soon will be the solution