ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ: ਐਨ.ਕੇ.ਸ਼ਰਮਾ

ਜੀਰਕਪੁਰ ਵਿਖੇ ਸਕਾਈਨੈੱਟ ਸੁਸਾਇਟੀ ਤੋਂ ਲੈ ਕੇ ਪਟਿਆਲਾ ਹਾਈਵੇਅ ਤੱਕ ਸੜਕ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਐਨ.ਕੇ.ਸ਼

ਸਕਾਈਨੈੱਟ ਤੋਂ ਪਟਿਆਲਾ ਹਾਈਵੇ ਤੱਕ ਸੜਕ ਦਾ ਕੀਤਾ ਉਦਘਾਟਨ


ਹਲਕਾ ਵਿਧਾਇਕ ਸ੍ਰੀ ਐਨ.ਕੇ.ਸ਼ਰਮਾ ਨੇ ਅੱਜ ਜੀਰਕਪੁਰ ਸਕਾਈਨੈੱਟ ਸੁਸਾਇਟੀ ਤੋਂ ਪਟਿਆਲਾ ਹਾਈਵੇ ਤੱਕ ਸੜਕ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਐਨ.ਕੇ.ਸ਼ਰਮਾ ਨੇ ਖੁਦ ਸੜਕ ਦੇ ਕੰਮਾਂ ਦਾ ਮੁਆਇਨਾ ਕੀਤਾ। ਇਸ ਮੌਕੇ ਉਨਾਂ ਸੜਕ ’ਤੇ ਵਿਛਾਈ ਜਾਣ ਵਾਲੀ ਲੁੱਕ ਦੀ ਖੁਦ ਆਪ ਜਾਂਚ ਕੀਤੀ। ਉਨਾਂ ਕਿਹਾ ਕਿ ਨਗਰ ਕੌਸਲ ਦੇ ਫੰਡਾਂ ਰਾਹੀਂ ਜੀਰਕਪੁਰ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ। ਇਸ ਮੌਕੇ ਉਨਾਂ ਹਦਾਇਤਾਂ ਦਿੱਤੀਆਂ ਕਿ ਸੜਕਾਂ ਦੇ ਕੰਮਾਂ ਵਿਚ ਕਿਸੇ ਤਰਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਵਰਤਿਆ ਜਾਣ ਵਾਲਾ ਮਟੀਰੀਅਲ ਅਤੇ ਲੁੱਕ ਪੂਰੀ ਪਾਈ ਜਾਵੇ। ਉਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆਂ ਕਰਵਾਉਣ ਲਈ  ਖਸਤਾ ਹਾਲ ਸੜਕਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। 
ਉਨਾਂ ਕਾਂਗਰਸ ਪਾਰਟੀ ਦੀ ਅਲੋਚਨਾ ਕਰਦਿਆਂ ਕਿਹਾ ਜਦੋਂ ਦੀ ਕੈਪਟਨ ਸਰਕਾਰ ਨੇ ਸੱਤਾ ਸੰਭਾਲੀ ਹੈ ਵਿਕਾਸ ਦੇ ਕੰਮਾਂ ਨੂੰ ਪੂਰੀ ਤਰਾਂ ਬਰੇਕਾਂ ਲੱਗ ਗਈਆਂ ਹਨ ਕਿਉਂਕਿ ਇਹ ਪਾਰਟੀ ਬਦਲੇਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਕਾਂਗਰਸ ਪਾਰਟੀ ਅਤੇ ਇਸ ਦੇ ਲੀਡਰਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ।  ਇਸ ਦੇ ਉਲਟ  ਅਕਾਲੀ ਭਾਜਪਾ ਗਠਜੋੜ ਦਾ ਇਕੋ ਇਕ ਉਦੇਸ਼ ਜਨਤਾ ਦੀ ਭਲਾਈ ਰਿਹਾ ਹੈ।  ਐਨ.ਕੇ. ਸ਼ਰਮਾ ਨੇ ਕਿਹਾ ਉਨਾਂ ਅਕਾਲੀ ਭਾਜਪਾ ਸਰਕਾਰ ਦੇ ਰਾਜ ਸਮੇਂ ਉਨਾਂ ਹਲਕੇ ਦਾ ਸੇਵਾਦਾਰ ਹੋਣ ਦੇ ਨਾਤੇ ਹਮੇਸ਼ਾ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉਪਰ ਉਠਕੇ ਬਗੈਰ ਕਿਸੇ ਭੇਦਭਾਵ ਤੋਂ ਸਮੁੱਚੇ ਹਲਕੇ ਦਾ ਵਿਕਾਸ ਕਰਵਾਇਆ ਹੈ ਅਤੇ ਹਲਕੇ ਦੀਆਂ ਬੁਨਿਆਦੀ ਮੰਗਾਂ ਅਤੇ ਸਮੱਸਿਆਵਾਂ ਤੋਂ ਜਾਣੂ ਹੋ ਕੇ ਉਨਾਂ ਨੂੰ ਹੱਲ ਕਰਵਾਉਣ ਦੇ ਲਈ ਅਣਥੱਕ ਯਤਨ ਕੀਤੇ ਹਨ। ਇਸ ਮੌਕੇ ਨਗਰ ਕੌਸਲ ਜੀਰਕਪੁਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੋਹੀ ਸਮੇਤ ਵੱਖ ਵੱਖ ਵਾਰਡਾਂ ਤੋਂ ਕੌਸਲਰ ਅਤੇ ਹੋਰ ਕਲੋਨੀ ਵਾਸੀ ਹਾਜ਼ਰ ਸਨ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NK Sharma criticises Congress