ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਰਸਿਟੀ ਦੇ ਮੌਜੂਦਾ ਰੁਤਬੇ ’ਚ ਕੋਈ ਵੀ ਤਬਦੀਲੀ ਸੰਭਵ ਨਹੀਂ - ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਰਸਿਟੀ ਦੇ ਮੌਜੂਦਾ ਰੁਤਬੇ ’ਚ ਕੋਈ ਵੀ ਤਬਦੀਲੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ ਕਰਨ ਲਈ ਤਿਆਰ ਹੈ।

 

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਭਾਈਵਾਲੀ ਵਾਲੇ ਪ੍ਰਬੰਧ ’ਚੋਂ ਆਪਣੇ ਆਪ ਨੂੰ ਬਾਹਰ ਕੱਢਣ ਦਾ ਫੈਸਲਾ ਕੀਤਾ ਸੀ। ਇਸ ਕਰਕੇ 1976 ਤੋਂ ਪੰਜਾਬ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਕਰਮਵਾਰ 40:60 ਦੇ ਅਨੁਸਾਰ ਯੂਨੀਵਰਸਿਟੀ ਨੂੰ ਰਖ-ਰਖਾਓ ਸਬੰਧੀ ਗਰਾਂਟ ਦੀ ਕਮੀ ਦਾ ਭੁਗਤਾਨ ਕਰਦੇ ਆ ਰਹੇ ਹਨ। ਭਾਰਤ ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਮਿਤੀ: 27 ਅਕਤੂਬਰ 1997 ਅਨੁਸਾਰ ਪੰਜਾਬ ਯੂਨੀਵਰਸਿਟੀ ਦੀਆਂ ਵੱਖ-ਵੱਖ ਗਵਰਨਿੰਗ ਬਾਡੀਆਂ ਵਿੱਚ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ ਕਰ ਦਿੱਤਾ।

 

ਕੈਪਟਨ ਨੇ ਕਿਹਾ ਕਿ ਇਤਿਹਾਸਕ ਤੌਰ `ਤੇ ਪੰਜਾਬ ਦੇ ਲੋਕ ਇਸ ਯੂਨੀਵਰਸਿਟੀ ਨਾਲ ਬਹੁਤ ਨੇੜਿਓਂ ਜੁੜੇ ਹੋਏ ਹਨ। ਇਹ ਸ਼ੁਰੂ ਤੋਂ ਹੀ ਪੰਜਾਬ ਦੀ ਵਿਰਾਸਤ ਦੇ ਸੱਭਿਆਚਾਰਕ ਚਿੰਨ ਅਤੇ ਵਿੱਦਿਆ ਦੇ ਚਿੰਨ ਵਜੋਂ ਉਭਰੀ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਵਰਸਿਟੀ ਨੂੰ ਉਸ ਸਮੇਂ ਦੀ ਪੰਜਾਬ ਦੀ ਰਾਜਧਾਨੀ ਲਾਹੌਰ ਤੋਂ ਪਹਿਲਾਂ ਹੁਸ਼ਿਆਰਪੁਰ ਅਤੇ ਬਾਅਦ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਤਬਦੀਲ ਕੀਤਾ ਗਿਆ। ਪੰਜਾਬ ਦੇ 175 ਕਾਲਜ ਪੰਜਾਬ ਵਰਸਿਟੀ ਨਾਲ ਸਬੰਧਤ ਹਨ ਤੇ ਪੰਜਾਬ ਵਰਸਿਟੀ ਨੇ ਆਪਣੀ ਸ਼ੁਰੂਆਤ ਤੋਂ ਹੀ ਲਗਾਤਾਰ ਅਤੇ ਬਿਨ੍ਹਾਂ ਕਿਸੇ ਰੁਕਾਵਟ ਤੋਂ ਪੰਜਾਬ ਰਾਜ ’ਚ ਕਾਰਜ ਕੀਤਾ ਹੈ। 

 

ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋੋਂ ਯੂਨੀਵਰਸਿਟੀ ਦੇ ਚਰਿੱਤਰ ਅਤੇ ਅਵਸਥਾ ’ਚ ਕੋਈ ਵੀ ਤਬਦੀਲੀ ਪ੍ਰਵਾਨ ਨਹੀਂ ਕੀਤੀ ਜਾਵੇਗੀ।
   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No change in current status of Punjab University Capt Amarinder