ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਕਿਸੇ ਮੈਂਬਰ ਵਿਰੁੱਧ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਕੈਪਟਨ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਕਥਿਤ ਤੌਰ 'ਤੇ ਇੱਕ ਮਹਿਲਾ ਅਧਿਕਾਰੀ ਨੇ ਗ਼ਲਤ ਮੈਸੇਜ ਭੇਜਣ ਦੇ ਦੋਸ਼ ਲਗਾਏ ਹਨ।
ਮੰਤਰੀ ਦੀ ਬਰਖਾਸਤਗੀ ਦੀ ਵਧਦੀ ਮੰਗ ਦੇ ਵਿਚਾਲੇ ਪੰਜਾਬ ਕਾਂਗਰਸ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਨੇ ਕਿਹਾ,' ਪਾਰਟੀ ਨੂੰ ਕਿਸੇ ਮੰਤਰੀ ਦੇ ਵਿਰੁੱਧ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲਾਂ ਹੀ ਇਸ ਮਾਮਲੇ 'ਤੇ ਆਪਣੇ ਬਿਆਨ ਜਾਰੀ ਕੀਤਾ ਹੈ। ਹਾਲਾਂਕਿ, ਉਨ੍ਹਾਂ ਨੇ ਅੱਗੇ ਕਿਹਾ ਕਿ, "ਇੱਕ ਸੁਨੇਹਾ ਭੇਜਣ ਨਾਲ ਮੀਟੂ ਦਾ ਕੇਸ ਨਹੀਂ ਬਣਦਾ। ਜਿਨਸੀ ਸੋਸ਼ਣ ਸੁਨੇਹਾ ਭੇਜਣ ਨਾਲੋਂ ਵੱਖਰੀ ਗੱਲ ਹੈ। "
ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਮੰਗ ਕਰ ਰਹੀ ਹੈ ਕਿ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ। ਮੰਤਰੀ ਦੀ ਪਛਾਣ ਦਾ ਖੁਲਾਸਾ ਅਜੇ ਤੱਕ ਨਹੀਂ ਕੀਤਾ ਗਿਆ। ਹਾਲ ਹੀ ਵਿੱਚ ਇਕ ਬਿਆਨ ਜਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜਦੋਂ ਇਹ ਮਾਮਲਾ ਮੇਰੇ ਕੋਲ ਆਇਆ ਤਾਂ ਮੈਂ ਉਸ ਮੰਤਰੀ ਨੂੰ ਮਹਿਲਾ ਅਧਿਕਾਰੀ ਤੋਂ ਮੁਆਫੀ ਮੰਗਣ ਲਈ ਕਿਹਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਿਨ੍ਹਾਂ ਨੂੰ ਇਸ ਸ਼ਿਕਾਇਤ ਬਾਰੇ ਦੱਸਿਆ ਗਿਆ ਹੈ, ਉਹ ਇਸ ਮਾਮਲੇ 'ਤੇ ਚੁੱਪ ਹਨ। "