ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕਰੋਨਾ ਵਾਇਰਸ ਦਾ ਕੋਈ ਮਾਮਲਾ ਨਹੀਂ: ਬਲਬੀਰ ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਵਾਇਰਸ ਖ਼ਿਲਾਫ਼ ਤਿਆਰੀਆਂ ਦੀ ਸਮੀਖਿਆ

 

ਪੰਜਾਬ ਵਿੱਚ ਕਰੋਨਾ ਵਾਇਰਸ ਦਾ ਅਜੇ ਤੱਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਹਾਲਾਂਕਿ ਚੀਨ ਤੋਂ ਆਉਣ ਵਾਲੇ 16 ਮੁਸਾਫ਼ਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਕੇਵਲ ਇਕ ਵਿਅਕਤੀ 'ਚ ਇਸ ਬਿਮਾਰੀ ਦੇ ਲੱਛਣ ਸਾਹਮਣੇ ਆਏ ਹਨ ਅਤੇ ਉਹ ਪੀਜੀਆਈ, ਚੰਡੀਗੜ੍ਹ ਵਿੱਚ ਇਲਾਜ ਅਧੀਨ ਹੈ। 

 

ਚੰਡੀਗੜ੍ਹ ਦਾ ਇਕ ਮਰੀਜ਼ ਮੁਹਾਲੀ ਵਿਖੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹੈ ਜਦੋਂਕਿ ਬਾਕੀ 15 ਵਿਅਕਤੀਆਂ ਵਿੱਚ ਇਸ ਬਿਮਾਰੀ ਦੇ ਕੋਈ ਲੱਛਣ ਨਹੀਂ ਪਾਏ ਗਏ ਪਰ ਸਿਹਤ ਵਿਭਾਗ ਵੱਲੋਂ ਇਨ੍ਹਾਂ ਸਾਰਿਆਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

ਕਰੋਨਾ ਵਾਇਰਸ ਬਾਰੇ ਅਲਰਟ ਤੋਂ ਬਾਅਦ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਇਸ ਵਾਇਰਸ ਖ਼ਿਲਾਫ਼ ਤਿਆਰੀਆਂ ਦੀਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਇਥੇ ਹੈੱਡਕੁਆਰਟਰ 'ਤੇ ਸਮੀਖਿਆ ਕੀਤੀ। 

 

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸ਼ੱਕੀ ਕੇਸ ਸਾਹਮਣੇ ਆਉਂਦਾ ਹੈ ਤਾਂ ਸਾਰੇ ਜ਼ਿਲ੍ਹਿਆਂ ਵਿੱਚ ਵੱਖਰੇ ਵਾਰਡ ਬਣਾਉਣ ਦੀ ਹਦਾਇਤ ਕੀਤੀ ਗਈ ਹੈ ਅਤੇ ਸਾਰੇ ਮੈਡੀਕਲ ਕਾਲਜਾਂ ਨੂੰ ਵੈਂਟੀਲੇਟਰਾਂ ਵਾਲੇ ਵਾਰਡ ਕਾਇਮ ਕਰਨ ਤੋਂ ਇਲਾਵਾ ਸ਼ੱਕੀ ਕੇਸਾਂ ਦੀ ਜਾਂਚ ਅਤੇ ਨਮੂਨੇ ਲੈਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਚੀਨ ਮੁੱਖ ਰੂਪ ਵਿੱਚ ਇਸ ਵਾਇਰਸ ਤੋਂ ਪ੍ਰਭਾਵਿਤ ਦੇਸ਼ ਹੈ ਅਤੇ ਕੁਝ ਹੋਰ ਦੇਸ਼ਾਂ ਵਿੱਚ ਵੀ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਆਉਣ ਵਾਲੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਸ਼ੁਰੂ ਕੀਤੀ ਗਈ ਹੈ ਤਾਂ ਜੋ ਚੀਨ ਅਤੇ ਇਸ ਵਾਇਰਸ ਤੋਂ ਪ੍ਰਭਾਵਿਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੀ ਜਾਂਚ ਕੀਤੀ ਜਾ ਸਕੇ। 

 

ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀਆਂ ਟੀਮਾਂ ਦਿਨ-ਰਾਤ ਡਿਊਟੀ 'ਤੇ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਐਮਰਜੈਂਸੀ ਲਈ ਇੱਕ ਐਂਬੂਲੈਂਸ ਵੀ ਮੁਹੱਈਆ ਕਰਵਾਈ ਗਈ ਹੈ।

 

ਮੁਹਾਲੀ ਹਵਾਈ ਅੱਡੇ 'ਤੇ ਹੈਲਥ ਚੈੱਕ ਪੁਆਇੰਟ ਸਥਾਪਤ

ਉਨ੍ਹਾਂ ਕਿਹਾ ਕਿ 'ਹਲਾਂਕਿ ਚੀਨ ਅਤੇ ਹੋਰ ਪ੍ਰਭਾਵਿਤ ਦੇਸ਼ਾਂ ਤੋਂ ਮੁਹਾਲੀ ਹਵਾਈ ਅੱਡੇ ਲਈ ਸਿੱਧੀ ਉਡਾਣ ਨਹੀਂ ਹੈ ਫਿਰ ਵੀ ਪੰਜਾਬ ਸਰਕਾਰ ਵੱਲੋਂ ਮੁਹਾਲੀ ਹਵਾਈ ਅੱਡੇ 'ਤੇ ਇਕ ਹੈਲਥ ਚੈੱਕ ਪੁਆਇੰਟ ਸਥਾਪਤ ਕੀਤਾ ਗਿਆ ਹੈ। ਸਬੰਧਤ ਟੀਮ ਵੱਲੋਂ ਸ਼ਾਰਜਾ ਤੋਂ ਆਉਣ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਗਈ ਅਤੇ ਕੋਈ ਵੀ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ।'

     

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No confirmed case of Corona Virus in Punjab Balbir Singh Sidhu