ਅਗਲੀ ਕਹਾਣੀ

ਮੰਤਰੀ ਦੀ ਤਾੜਨਾ : ਨਿੱਜੀ ਖੰਡ ਮਿੱਲਾਂ ਨੂੰ ਲਾਭ ਪਹੁੰਚਾਉਣਾ ਬੰਦ ਕਰੋ

ਨਿੱਜੀ ਖੰਡ ਮਿੱਲਾਂ ਨੂੰ ਲਾਭ ਪਹੁੰਚਾਉਣਾ ਬੰਦ ਕਰੋ

ਸਹਿਕਾਰੀ ਖੰਡ ਮਿੱਲਾਂ ਦੇ ਸੁਧਾਰ ਲਈ ਬੁਲਾਈ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ `ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜਨਰਲ ਮੈਨੇਜਰਾਂ ਅਤੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਗਈ ਕਿ ਉਹ ਨਿੱਜੀ ਖੰਡ ਮਿੱਲਾਂ ਨੂੰ ਲਾਭ ਪਹੁੰਚਾਉਣਾ ਬੰਦ ਕਰਨ।  ਮੀਟਿੰਗ `ਚ ਕਿਹਾ ਕਿ ਕੋਈ ਵੀ ਸਹਿਕਾਰੀ ਖੰਡ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਬਲਕਿ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਘਾਟੇ `ਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦਾ ਨਵੀਨੀਕਰਨ ਕਰਕੇ ਉਨ੍ਹਾਂ ਤੋਂ ਵਧੀਆ ਨਤੀਜੇ ਪ੍ਰਾਪਤ ਕੀਤੇ ਜਾਣਗੇ।


ਮੀਟਿੰਗ `ਚ ਕਿਹਾ ਗਿਆ ਕਿ ਲੋੜ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਦੀ ਮਸ਼ੀਨਰੀ `ਚ ਸੁਧਾਰ ਕੀਤਾ ਜਾਵੇਗਾ ਜਾ ਨਵੀਂ ਮਸ਼ੀਨਰੀ ਲਾਈ ਜਾਵੇਗੀ। ਗੰਨੇ ਦੀ ਬਜਾਈ ਨੂੰ ਲੈ ਕੇ ਕਿਹਾ ਕਿ ਗੰਨੇ ਦੇ ਅੀਜਹੇ ਬੀਜ ਪੈਦਾ ਕੀਤੇ ਜਾਣ ਜਿਸ ਤੋਂ ਖੰਡ ਦੀ ਵੱਧ ਮਾਤਰਾ ਪ੍ਰਾਪਤ ਕੀਤੀ ਜਾ ਸਕੇ। ਇਸ ਕਾਰਜ ਲਈ ਟਿਸ਼ੂ ਕਲਚਰ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਵੱਧ ਮਾਤਰਾ ਵਿਚ ਖੰਡ ਪੈਦਾ ਕਰਨ ਵਾਲੇ ਗੰਨੇ ਦੇ ਬੀਜਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾਵੇਗੀ। 

 

ਉਨ੍ਹਾਂ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੇ ਬਰਾਬਰ ਸਹਿਕਾਰੀ ਖੰਡ ਮਿੱਲਾਂ ਤੋਂ ਨਤੀਜੇ ਪ੍ਰਾਪਤ ਕੀਤੇ ਜਾਣ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਮੌਕੇ ਸਹਿਕਾਰੀ ਖੰਡ ਮਿੱਲਾਂ ਦੇ ਘਾਟੇ `ਚ ਜਾਣ ਸਬੰਧੀ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਘੋਖਣ ਦੇ ਆਦੇਸ਼ ਵੀ ਦਿੱਤੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NO COOPERATIVE SUGAR MILL TO FACE CLOSURE