ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਾਜ਼ਿਲਕਾ ਜ਼ਿਲ੍ਹੇ 'ਚ ਨਹੀਂ ਹੈ ਕੋਈ ਪਾਜ਼ਿਟਿਵ ਕੇਸ: ਡਿਪਟੀ ਕਮਿਸ਼ਨਰ 

ਫ਼ਾਜ਼ਿਲਕਾ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀ, ਪਰ ਕਰਫ਼ਿਊ ਦੀ ਪਾਲਣਾ ਜ਼ਰੂਰੀ
 

ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਸੁਖਦ ਖ਼ਬਰ ਹੈ ਕਿ ਅਜੇ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਤ ਕੋਈ ਵੀ ਪਾਜ਼ਿਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪਰ ਫਿਰ ਵੀ ਇਸ ਵਿਸ਼ਵ ਵਿਆਪੀ ਮਹਾਂਮਾਰੀ ਤੋਂ ਸਾਵਧਾਨ ਰਹਿਣ ਦੀ ਲੋੜ ਹੈ। 

 

ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਲੌਕਡਾਊਨ ਦੌਰਾਨ ਘਰਾਂ ਵਿੱਚ ਰਹਿ ਕੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਗਈ ਹੈ ਉਸੇ ਤਰ੍ਹਾਂ ਸਹਿਯੋਗ ਜਾਰੀ ਰੱਖਿਆ ਜਾਵੇ, ਤਾਂ ਜੋ ਅਸੀਂ ਇਕਜੁੱਟਤਾ ਨਾਲ ਕੋਰੋਨਾ ਵਿਰੁਧ ਜੰਗ ਜਿੱਤ ਸਕੀਏ।


 
ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਨਾਜ਼ੁਕ ਘੜੀ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੋਈ ਪਾਜ਼ਿਟਿਵ ਕੇਸ ਸਾਹਮਣੇ ਨਹੀਂ ਆਇਆ, ਉਸੇ ਤਰ੍ਹਾਂ ਜ਼ਿਲ੍ਹਾ ਵਾਸੀਆਂ ਵੱਲੋਂ ਹਦਾਇਤਾਂ ਦੀ ਕੀਤੀ ਗਈ ਪਾਲਣਾ ਨਾਲ ਭਵਿੱਖ ਵਿੱਚ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਰੱਖਿਆ ਜਾਵੇਗਾ।

 

ਡਿਪਟੀ ਕਮਿਸ਼ਨਰ ਨੇ ਸਿਹਤ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਿਭਾਈ ਗਈ ਤਨਦੇਹੀ ਨਾਲ ਡਿਊਟੀ ਦੇ ਚੱਲਦੇ ਹੀ ਅਸੀਂ ਇਸ ਵਾਇਰਸ ਨੂੰ ਫੈਲਣ ਤੋਂ ਰੋਕ ਪਾਏ ਹਾਂ। ਉਨ੍ਹਾਂ ਨਾਲ ਹੀ ਜ਼ਿਲ੍ਹਾ ਪੁਲਿਸ ਸਮੇਤ ਫਰੰਟ ਲਾਈਨ ’ਤੇ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਦੀ ਸ਼ਲਾਘਾ ਕੀਤੀ। 

 

ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ ਨੇ ਵੀ ਅਗਾਂਹਵਧੂ ਭੂਮਿਕਾ ਨਿਭਾਈ ਹੈ, ਜਿਸ ਦੇ ਚੱਲਦੇ ਪਿੰਡਾਂ ਵਲੋਂ ਸਵੈ-ਇਕਾਂਤਵਾਸ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਪਿੰਡਾਂ ਨੇ ਪ੍ਰਸ਼ਾਸ਼ਨ ਦਾ ਸਾਥ ਦੇ ਕੇ ਕੋਰੋਨਾ ਖਿਲਾਫ਼ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
........

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No corona positive case in Fazilka district: Deputy Commissioner