ਪੰਜਾਬ ਸਰਕਾਰ ਨੇ ਹਥਿਆਰਾਂ ਦੇ ਲਾਈਸੈਂਸ ਜਾਰੀ ਕਰਨ ਜਾਂ ਨਵਿਆਉਣ ਵਾਸਤੇ ਸੂਬੇ ਦੇ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟੀਜਨ ਨੂੰ ਡੋਪ ਟੈਸਟ ਤੋਂ ਛੋਟ ਦੇ ਦਿੱਤੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਾਂ ਦੇ ਲਾਈਸੈਂਸ ਜਾਰੀ ਕਰਨ ਅਤੇ ਇਨਾਂ ਨੂੰ ਨਵਿਆਉਣ ਸਬੰਧੀ ਲਾਜ਼ਮੀ ਡੋਪ ਟੈਸਟ ਤੋਂ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟਿਜਨਜ਼ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਜਿ਼ਕਰਯੋਗ ਕਿ ਪੰਜਾਬ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਹਥਿਆਰਾਂ ਦੇ ਲਾਈਸੈਂਸ ਵਾਸਤੇ ਡੋਪ ਟੈਸਟ ਜ਼ਰੂਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟੀਜਨਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਸਾਡੇ ਕੋਲ ਦਹਾਕਿਆਂ ਤੋਂ ਹਥਿਆਰ ਦੇ ਲਾਈਸੈਂਸ ਹਨ। ਪੰਜਾਬ ਸਰਕਾਰ ਵੱਲੋਂ ਕਰੀਬ ਛੇ ਮਹੀਨੇ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸਾਬਕਾ ਫੌਜੀਆਂ ਅਤੇ ਸੀਨੀਅਰ ਸਿਟੀਜਨ ਨੂੰ ਡੋਪ ਟੈਸਟ ਤੋਂ ਛੋਟ ਦਿੱਤੀ ਗਈ ਹੈ।