ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੋਈ ਵੀ ਸਰਕਾਰ ਇੰਨੀਆਂ ਨੌਕਰੀਆਂ ਨਹੀਂ ਦੇ ਸਕਦੀ: ABVP ਕੌਮੀ ਆਗੂ

ਏਬੀਵੀਪੀ ਦੇ ਕੌਮੀ ਜੱਥੇਬੰਦਕ ਸਕੱਤਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ

ਅਖਿਲ ਭਾਰਤੀਯ ਵਿਦਿਆਰਥੀ ਪਰਿਸ਼ਦ (ABVP) ਦੇ ਕੌਮੀ ਆਰਗੇਨਾਇਜ਼ਿੰਗ ਸਕੱਤਰ ਸੁਨੀਲ ਅੰਬੇਕਰ ਨੇ ਅੱਜ ਪੰਜਾਬ ਯੂਨੀਵਰਸਿਟੀ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ 100% ਨੌਜਵਾਨਾਂ ਨੂੰ ਵੋਟਾਂ ਜ਼ਰੂਰ ਪਾਉਣੀਆਂ ਚਾਹੀਦੀਆਂ ਹਨ। ਸ੍ਰੀ ਅੰਬੇਕਰ ਇਸੇ ਵਿਸ਼ੇ ਉੱਤੇ ਭਾਸ਼ਣ ਦੇਣ ਲਈ ਪੁੱਜੇ ਸਨ।

 

 

ਭਾਰਤੀ ਜਨਤਾ ਪਾਰਟੀ ਵੱਲੋਂ ਕੀਤੇ ਦੋ ਕਰੋੜ ਨੌਕਰੀਆਂ ਮੁਹੱਈਆ ਕਰਵਾਉਣ ਦੇ ਵਾਅਦੇ ਬਾਰੇ ਬੋਲਦਿਆਂ ਸ੍ਰੀ ਅੰਬੇਕਰ ਨੇ ਕਿਹਾ ਕਿ ਕੋਈ ਵੀ ਸਰਕਾਰ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਮੁਹੱਈਆ ਨਹੀਂ ਕਰਵਾ ਸਕਦੀ। ਇੱਥੇ ਵਰਨਣਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਵਿਰੋਧੀ ਧਿਰ ਵੱਲੋਂ ਦੋ ਕਰੋੜ ਨੌਕਰੀਆਂ ਦੇ ਵਾਅਦੇ ਉੱਤੇ ਮੋਦੀ ਸਰਕਾਰ ਦੇ ਨਾਕਾਮ ਰਹਿਣ ਕਾਰਨ ਜ਼ੋਰਦਾਰ ਆਲੋਚਨਾ ਕੀਤੀ ਜਾ ਰਹੀ ਹੈ।

 

 

ਸ੍ਰੀ ਅੰਬੇਕਰ ਤੋਂ ਜਦੋਂ ਹਰ ਸਾਲ ਦੋ ਕਰੋੜ ਨੌਕਰੀਆਂ ਬਾਰੇ ਸਾਲ 2014 ’ਚ ਭਾਜਪਾ ਵੱਲੋਂ ਕੀਤੇ ਗਏ ਵਾਅਦੇ ਬਾਰੇ ਸੁਆਲ ਪੁੱਛਿਆ ਗਿਆ, ਤਾਂ ਉਨ੍ਹਾਂ ਜਵਾਬ ਦਿੱਤਾ ਕਿ ਸਰਕਾਰੀ ਨੌਕਰੀਆਂ ਦੀ ਗਿਣਤੀ ਸੀਮਤ ਹੁੰਦੀ ਹੈ। ਕੋਈ ਸਰਕਾਰ ਇਸ ਗਿਣਤੀ ਵਿੱਚ ਕੋਈ ਵਾਧਾ ਨਹੀਂ ਕਰ ਸਕਦੀ। ਨਾ ਹੀ ਕੋਈ ਸਰਕਾਰ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਸਕਦੀ ਹੈ। ਜੇ ਕੋਈ ਅਜਿਹਾ ਦਾਅਵਾ ਵੀ ਕਰਦਾ ਹੈ, ਤਾਂ ਉਹ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।

 

 

ਸ੍ਰੀ ਅੰਬੇਕਰ ਨੇ ਕਿਹਾ ਕਿ ਸਰਕਾਰ ਸਿਰਫ਼ ਸੁਖਾਵਾਂ ਮਾਹੌਲ ਮੁਹੱਈਆ ਕਰਵਾ ਸਕਦੀ ਹੈ; ਜਿਸ ਵਿੱਚ ਨੌਜਵਾਨ ਆਪਣੇ ਹੁਨਰ ਵਿਕਸਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੇ ਆਪਣੀਆਂ ਨਵੀਂਆਂ ਕੰਪਨੀਆਂ ਖੋਲ੍ਹੀਆਂ ਹਨ ਤੇ ਅਜਿਹੇ ਮੌਕੇ ਬਹੁਤ ਜ਼ਿਆਦਾ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No Govt can provide Two Crore Jobs ABVP National Leader Sunil Ambekar