ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ `ਚ ਕਿਸੇ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਵੇਗੀ

ਪੰਜਾਬ `ਚ ਕਿਸੇ ਕਿਸਾਨ ਦੀ ਜ਼ਮੀਨ ਕੁਰਕ ਨਹੀ਼ ਹੋਵੇਗੀ

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਬਾਰੇ ਬਿਨਾ ਮਤਲਬ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਇੱਥੇ ਵਰਨਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਡਿਫ਼ਾਲਟਰ ਕਿਸਾਨਾਂ ਤੋਂ ਵਸੂਲੀ ਲਈ ਜ਼ਮੀਨ ਵੇਚਣ ਦੇ ਮੁੱਦੇ `ਤੇ ਕੁਝ ਅਫ਼ਵਾਹਾਂ ਪਿਛਲੇ ਕੁਝ ਸਮੇਂ ਦੌਰਾਨ ਫੈਲਦੀਆਂ ਰਹੀਆਂ ਹਨ। ਇਸੇ ਲਈ ਮੰਤਰੀ ਨੇ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ 'ਚ ਪ੍ਰਕਾਸਿ਼ਤ ਖ਼ਬਰ ਦਾ ਬੈਂਕ ਵੱਲੋਂ ਪਹਿਲਾਂ ਹੀ ਖੰਡਨ ਕੀਤਾ ਜਾ ਚੁੱਕਾ ਹੈ ਤੇ ਹੁਣ ਵਿਰੋਧੀ ਪਾਰਟੀਆਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਇਸ ਮੁੱਦੇ ਦਾ ਰਾਜਨੀਤੀਕਰਨ ਕਰ ਰਹੀਆਂ ਹਨ।


ਮੰਤਰੀ ਨੇ ਦੱਸਿਆ ਕਿ ਬੈਂਕ ਵੱਲੋਂ ਡਿਫ਼ਾਲਟਰ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਇੱਕ ਰੂਟੀਨ ਦੀ ਕਾਰਵਾਈ ਹੁੰਦੀ ਹੈ ਤੇ ਜੇ ਕੋਈ ਬੈਂਕ ਡਿਫ਼ਾਲਟਰ ਕਿਸਾਨਾਂ ਤੋਂ ਵਸੂਲੀ ਲਈ ਨੋਟਿਸ ਜਾਰੀ ਕਰਦਾ ਵੀ ਹੈ, ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ ਬੈਂਕ ਕਿਸਾਨਾਂ ਦੀ ਜ਼ਮੀਨ ਕੁਰਕ ਕਰਨ ਲੱਗਾ ਹੈ।


ਮੰਤਰੀ ਨੇ ਦੱਸਿਆ ਕਿ ਸਹਿਕਾਰੀ ਤੇ ਖੇਤੀਬਾੜੀ ਵਿਕਾਸ ਬੈਂਕ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ ਤੇ ਇਨ੍ਹਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਵੱਡੇ ਤੇ ਸਮਰੱਥਾਵਾਨ ਕਿਸਾਨਾਂ ਤੋਂ ਵਸੂਲੀ ਲਈ ਕਾਨੂੰਨੀ ਪ੍ਰਕਿਰਿਆ ਵੀ ਅਰੰਭੀ ਜਾਵੇਗੀ ਕਿਉਂਕਿ ਇਹ ਉਹ ਕਿਸਾਨ ਹਨ, ਜੋ ਕਰਜ਼ਾ ਮੋੜਨ ਦੀ ਸਮਰੱਥਾ ਤਾਂ ਰੱਖਦੇ ਹਨ ਪਰ ਜਾਣਬੁੱਝ ਕੇ ਕਿਸ਼ਤਾਂ ਨਹੀਂ ਮੋੜਦੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No land of farmers would be attached