ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਪਾਕਿ ਅੱਤਵਾਦ ਸਰਗਰਮੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਹਮੇਸ਼ਾ ਤਿਆਰ: ਕੈਪਟਨ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਾਕਿਸਤਾਨ ਤੋਂ ਅੱਤਵਾਦ ਦੀ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਇਸ ਮੁੱਦੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪਵਿੱਤਰ ਮੌਕੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। 

 

ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀਂ ਗੱਲਬਾਤ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਦੋਵਾਂ ਮੁੱਦਿਆਂ ਨੂੰ ਆਪਸ ਵਿੱਚ ਨਹੀਂ ਜੋੜਿਆ ਜਾ ਸਕਦਾ। 

 

ਹਾਲ ਹੀ ਵਿੱਚ ਬਰਾਮਦ ਹੋਏ ਦੋ ਡਰੋਨ ਰਾਹੀਂ ਪਕਿਸਤਾਨ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਖੇਪ ਭੇਜਣ ਦੀਆਂ ਰਿਪੋਰਟਾਂ ਦੀ ਰੌਸ਼ਨੀ ਵਿੱਚ ਸਰਹੱਦ ’ਤੇ ਤਣਾਅਪੂਰਨ ਮਾਹੌਲ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਖੁੱਲ੍ਹਣ ਨਾਲ ਕੋਈ ਸਬੰਧ ਨਹੀਂ। 

 

ਇਹ ਪੁੱਛੇ ਜਾਣ ’ਤੇ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਇਸ ਮਸਲੇ ਬਾਰੇ ਵਿਚਾਰ-ਵਟਾਂਦਰਾ ਹੋਇਆ ਤਾਂ ਮੁੱਖ ਮੰਤਰੀ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਨੂੰ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਮਿਲੇ ਸਨ। 

 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ਨਾਲ ਨਿਪਟ ਰਹੀ ਹੈ ਅਤੇ ਕਿਸੇ ਵੀ ਕੀਮਤ ’ਤੇ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ, ‘‘ਅਸੀਂ ਸੂਬੇ ਦੀ ਅਮਨ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।’’

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NO LINK BETWEEN PAK DRONE TERROR THREAT and 550TH PRAKASH PURB SAYS CAPT AMARINDER