ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਪੰਜਾਬ 'ਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ'

ਕਾਂਗਰਸ ਵਰਕਿੰਗ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਨੇ ਸੋਨੀਆ ਗਾਂਧੀ ਨੂੰ ਦਿੱਤਾ ਭਰੋਸਾ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਕਾਰਨ ਲੌਕਡਾਊਨ ਦੇ ਮੱਦੇਨਜ਼ਰ ਸੂਬੇ ਵਿੱਚ ਪਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ ਹੈ ਕਿਉਂਕਿ ਉਦਯੋਗਪਤੀਆਂ ਨੂੰ ਇਸ ਨਾਜ਼ੁਕ ਸਮੇਂ ’ਤੇ ਸੂਬੇ ਵਿੱਚ ਅਜਿਹੇ ਸਾਰੇ ਮਜ਼ਦੂਰਾਂ ਨੂੰ ਰੱਖਣ ਲਈ ਆਖਿਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਰਵਾਸੀ ਮਜ਼ਦੂਰਾਂ ਨੂੰ ਰਹਿਣ-ਸਹਿਣ ਅਤੇ ਭੋਜਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਕਿਉਂ ਜੋ ਕੌਮੀ ਤਾਲਾਬੰਦੀ ਦੀਆਂ ਬੰਦਿਸ਼ਾਂ ਅਤੇ ਸਰਹੱਦ ਸੀਲ ਕਰ ਦੇਣ ਨਾਲ ਇਹ ਮਜ਼ਦੂਰ ਸੂਬੇ ਨੂੰ ਛੱਡ ਕੇ ਨਹੀਂ ਜਾ ਸਕੇ ਸਨ।

 

ਕਾਂਗਰਸ ਪ੍ਰਧਾਨ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਇਹ ਮੁੱਦਾ ਉਠਾਇਆ ਤਾਂ ਕਿ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸੰਕਟ ਦੀ ਇਸ ਘੜੀ ਵਿੱਚ ਮਜ਼ਬੂਤ ਰੋਲ ਅਦਾ ਕਰਨ ਵਾਸਤੇ ਪਾਰਟੀ ਲਈ ਰਣਨੀਤੀ ਘੜੀ ਜਾ ਸਕੇ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੇ ਉੱਤਰ ਪ੍ਰਦੇਸ਼ ਅਤੇ ਬਿਹਾਰ ਵਾਪਸ ਜਾਣ ਨਾਲ ਪੈਦਾ ਹੋਏ ਮਸਲੇ ਨੂੰ ਸੁਲਝਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਦਖ਼ਲ ਦੇਣ ਨਾਲ ਮਸਲਾ ਨਿਪਟਾ ਲਿਆ ਗਿਆ ਅਤੇ ਇਨ੍ਹਾਂ ਦੇ ਭੋਜਨ ਅਤੇ ਰਹਿਣ-ਸਹਿਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

 

ਸੂਬੇ ਵੱਲੋਂ ਰਾਹਤ ਕਾਰਜਾਂ ਅਤੇ ਵਢਾਈ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਕਾਂਗਰਸ ਪ੍ਰਧਾਨ ਨੂੰ ਜਾਣੂ ਕਰਵਾਇਆ

ਮੁੱਖ ਮੰਤਰੀ ਨੇ ਕਿਹਾ ਕਿ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਕਿਸਾਨਾਂ ਲਈ ਢੁਕਵੇਂ ਪ੍ਰਬੰਧਾਂ ’ਤੇ ਸੋਨੀਆ ਗਾਂਧੀ ਵੱਲੋਂ ਜ਼ਾਹਰ ਕੀਤੀ ਫਿਕਰਮੰਦੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਵਿੱਥ ਦੀ ਸਖ਼ਤੀ ਨਾਲ ਪਾਲਣ ਦੇ ਨਾਲ-ਨਾਲ ਨਿਰਵਿਘਨ ਖੇਤੀ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਮੰਡੀਆਂ ਵਿੱਚ ਕਣਕ ਦੇਰੀ ਨਾਲ ਲਿਆਉਣ ਅਤੇ ਖਰੀਦ ਕਰਨ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

 

ਸੋਨੀਆ ਗਾਂਧੀ ਨੂੰ ਪੰਜਾਬ ਦੀਆਂ ਮੌਜੂਦਾ ਸਥਿਤੀਆਂ ਜਿੱਥੇ ਵੱਡੀ ਗਿਣਤੀ ਵਿੱਚ ਪਰਵਾਸੀ ਭਾਰਤੀਆਂ ਦੀ ਵਸੋਂ ਹੈ, ਤੋਂ ਜਾਣੂ ਕਰਵਾਉਂਦਿਆਂ  ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਹੁਣ ਤੱਕ ਸਖਤ ਨਿਗਰਾਨੀ ਅਤੇ ਖੋਜਣ ਦੇ ਤਰੀਕਿਆਂ ਸਦਕਾ ਇਸ ਮਹਾਂਮਾਰੀ ਨੂੰ ਕਾਬੂ ਪਾਉਣ ਵਿੱਚ ਸਫਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਮਈ ਜਾਂ ਜੂਨ ਮਹੀਨੇ ਤੱਕ ਇਸ ਮਹਾਮਾਰੀ ਦੇ ਵੱਡੇ ਅਨੁਪਾਤ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

...........

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NO MIGRANTS ISSUE IN PUNJAB CAPT AMARINDER ASSURES SONIA DURING VIDEO CWC MEET