ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਕੋਲ ਤਨਖਾਹ ਦੇਣ ਲਈ ਪੈਸੇ ਨਹੀਂ : ਮੁੱਖ ਮੰਤਰੀ ਅਮਰਿੰਦਰ

ਸਰਕਾਰ ਕੋਲ ਤਨਖਾਹ ਦੇਣ ਲਈ ਪੈਸੇ ਨਹੀਂ : ਮੁੱਖ ਮੰਤਰੀ ਅਮਰਿੰਦਰ

ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸੁਸਾਇਟੀਆਂ `ਚ ਕੰਮ ਕਰਦੇ ਅਧਿਆਪਕਾਂ ਨੂੰ ਤਨਖਾਹਾਂ ਘਟਾਕੇ ਪੱਕੇ ਕਰਨ ਦਾ ਵਿਰੋਧ ਕਰ ਰਹੇ ਅਧਿਆਪਕਾਂ ਦੇ ਮੁੱਦੇ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕੋਲ ਤਨਖਾਹਾਂ ਦੇਣ ਲਈ ਪੈਸਾ ਨਹੀਂ ਹੈ।

 

ਚੰਡੀਗੜ੍ਹ `ਚ ਇਕ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਨੂੰ ਭੁਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ,  ਪਰ ਫਿਰ ਵੀ ਸਰਕਾਰ ਅਧਿਆਪਕਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਦੇਖ ਰਹੀ ਹੈ ਅਤੇ ਇਨ੍ਹਾਂ ਦੇ ਹੱਲ ਲਈ ਆਪਣੀਆਂ ਬਿਹਤਰ ਕੋਸ਼ਿਸ਼ਾਂ ਕਰ ਰਹੀ ਹੈ। 


ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਆਪਕਾਂ ਨੂੰ ਇਹ ਛੋਟ ਦਿੱਤੀ ਗਈ ਸੀ ਕਿ ਉਹ ਜਾਂ ਤਾਂ ਲਗਾਤਾਰ ਠੇਕੇ ਦੇ ਆਧਾਰ ’ਤੇ ਰਹਿ ਸਕਦੇ ਹਨ ਜਾਂ ਰੈਗੂਲਰ ਹੋਣ ਤੋਂ ਪਹਿਲਾਂ ਤਿੰਨ ਸਾਲ  ਲਈ 15 ਹਜ਼ਾਰ ਰੁਪਏ ਦੀ ਮੁੱਢਲੀ ਤਨਖ਼ਾਹ ’ਤੇ ਜੁਆਇਨ ਕਰ ਸਕਦੇ ਹਨ। 


ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਇਹ ਰਸਤਾ ਹੈ ਕਿ ਉਹ ਜਾਂ ਤਾਂ ਇਸ ਸਮੇਂ ਲਗਾਤਾਰ ਐਡਹਾਕ ਦੇ ਆਧਾਰ ’ਤੇ ਕੰਮ ਕਰ ਸਕਦੇ ਹਨ ਜਾਂ ਮੁੱਢਲੀ ਤਨਖ਼ਾਹ ’ਤੇ ਜੁਆਇਨ ਕਰ ਸਕਦੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਸਣੇ ਤਕਰੀਬਨ 40 ਹਜ਼ਾਰ ਮੁਲਾਜ਼ਮ ਹਨ ਜਿਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NO MONEY BUT WILL TRY TO SOLVE ISSUE OF REGULARIZATION OF ADHOC EMPLOYEES IN