ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਜੇ ਨਹੀਂ ਖੁੱਸੇਗੀ ਗਿਆਨੀ ਗੁਰਬਚਨ ਸਿੰਘ ਦੀ ਜਥੇਦਾਰੀ

ਗਿਆਨੀ ਗੁਰਬਚਨ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਫ ਕੀਤਾ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਦੀ ਕੋਈ ਯੋਜਨਾ ਨਹੀਂ ਬਣਾਈ ਗਈ ਹੈ।  ਡੇਰਾ ਸਿਰਸਾ  ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ ਕਰਨ ਲਈ ਗੁਰਬਚਨ ਸਿੰਘ ਨੂੰ ਹਟਾਏ ਜਾਣ ਲਈ ਕਈ ਸਿੱਖ ਆਗੂਆਂ ਤੇ ਅਕਾਲੀ ਪਾਰਟੀ ਅੰਦਰ ਉੱਠੀ ਮੰਗ ਦੇ ਸਬੰਧ ਵਿੱਚ ਲੌਂਗੋਵਾਲ ਨੇ ਸਪਸ਼ਟ ਕੀਤਾ ਕਿ ਐਸ.ਜੀ.ਪੀ.ਸੀ ਜਥੇਦਾਰ ਨੂੰ ਨਹੀਂ ਬਦਲਣ ਵਾਲੀ।

 

ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਗੁਰਪੁਰਬ ਦਾ ਜਸ਼ਨ ਮਨਾਉਣ ਲਈ ਹੋਣ ਵਾਲੇ ਪ੍ਰੋਗਰਾਮਾਂ ਬਾਰੇ ਦੱਸਣ ਲਈ ਮੀਡੀਆ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਡੇਰਾ ਮੁਖੀ ਨੂੰ ਅਕਾਲ ਤਖਤ ਤੋਂ ਮੁਆਫ ਨਹੀਂ ਕੀਤਾ ਜਾਣਾ ਚਾਹੀਦਾ ਹੈ। "ਇਹ ਮਾਮਲਾ ਤਿੰਨ ਸਾਲ ਪੁਰਾਣਾ ਹੈ ਅਤੇ ਕੇਵਲ ਸਿੰਘ ਸਾਹਿਬਾਣ (ਅਕਾਲ ਤਖ਼ਤ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇਦਾਰ) ਇਸ ਬਾਰੇ ਕੁਝ ਕਹਿ ਸਕਦੇ ਹਨ। ਪਰ ਅਸੀਂ ਨਹੀਂ ਚਾਹੁੰਦੇ ਕਿ ਡੇਰਾ ਮੁਖੀ ਨੂੰ ਮੁਆਫ਼ੀ ਦੇ ਦਿੱਤੀ ਜਾਵੇ।"

 

ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਦੀ ਗੱਦੀ 'ਤੇ ਕਾਬਜ਼ ਹੋਣ ਤੋਂ ਪਹਿਲਾਂ ਲੌਂਗੋਵਾਲ ਨੂੰ ਵੀ ਡੇਰਾ ਸੱਚਾ ਸੌਦਾ ਵੋਟ ਮੰਗਣ ਜਾਣ ਕਾਰਨ ਤਨਖਾਹੀਆ ਐਲਾਨਿਆ ਕੀਤਾ ਗਿਆ ਸੀ। ਉਨ੍ਹਾਂ ਨੇ ਅਕਾਲ ਤਖ਼ਤ ਦੇ 2007 ਵਿੱਚ ਜਾਰੀ ਹੁਕਮਨਾਮੇ ਦੀ ਉਲੰਘਣਾ ਕੀਤੀ ਸੀ. ਜਿਸ ਵਿੱਚ ਸਿੱਧੇ ਤੌਰ ਤੇ ਸਿੱਖ ਭਾਈਚਾਰੇ ਨੂੰ ਡੇਰੇ ਦਾ ਬਾਈਕਾਟ ਕਰਨ ਦਾ ਨਿਰਦੇਸ਼ ਦਿੱਤੇ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No plan yet to replace Akal Takht jathedar says SGPC chie