ਮਾੜੇ ਤੱਤਾਂ ਵਲੋਂ ਗ਼ਲਤ ਵਰਤੋਂ ਕੀਤੇ ਜਾਣ ਦੇ ਖ਼ਦਸ਼ੇ ਵਿਰੁੱਧ ਸਖ਼ਤ ਨਿਗਰਾਨੀ ਦੀ ਲੋੜ
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨ੍ਹਾਂ ਵਲੋਂ ਦਿੱਤੇ ਬਿਆਨ ਨੂੰ ਗ਼ਲਤ ਸਮਝੇ ਜਾਣ ਜਾਂ ਜਾਣ ਬੁੱਝ ਕੇ ਗ਼ਲਤ ਤਰੀਕੇ ਨਾਲ ਪੇਸ਼ ਕਰਨ 'ਤੇ ਡੂੰਘਾ ਰੋਸ ਜ਼ਾਹਰ ਕੀਤਾ ਹੈ।
No religious connotation in Kartarpur corridor remark: Punjab DGP
— ANI Digital (@ani_digital) February 22, 2020
Read @ANI Story | https://t.co/ah1coKG9wK pic.twitter.com/QYILObcPUZ
ਇਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਗੁਪਤਾ ਨੇ ਕਿਹਾ ਕਿ ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ 'ਤੇ ਬਹੁਤ ਖੁਸ਼ ਹੋਇਆ ਜਿਸ ਨੇ ਮੇਰੇ ਵਰਗੇ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀਆਂ ਦਹਾਕਿਆਂ ਪੁਰਾਣੀਆਂ ਇੱਛਾਵਾਂ ਪੂਰੀਆਂ ਕੀਤੀਆਂ ਹਨ ਜੋ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਚ ਵਿਸ਼ਵਾਸ ਰੱਖਦੇ ਹਨ।
ਗੁਪਤਾ ਨੇ ਇਹ ਵੀ ਕਿਹਾ ਕਿ ਰਾਜ ਦੇ ਡੀਜੀਪੀ ਵਜੋਂ ਉਨ੍ਹਾਂ ਸੂਬਾ ਪੁਲਿਸ ਨੂੰ, ਜੋ ਕਿ ਸਰਹੱਦ ਪਾਰੋਂ ਫੰਡ ਅਤੇ ਸਹਾਇਤਾ ਪ੍ਰਾਪਤ ਹਿੰਸਕ ਅੱਤਵਾਦ ਵਿਰੁੱਧ ਲਗਾਤਾਰ ਲੜਾਈ ਦਾ ਸਾਹਮਣਾ ਕਰ ਰਹੀ ਹੈ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 'ਮੈਂ ਸਿਰਫ ਭਾਰਤ ਪ੍ਰਤੀ ਦੁਸ਼ਮਣੀ ਰੱਖਦੇ ਬਦਨਾਮ ਅਨਸਰਾਂ ਅਤੇ ਹਰ ਮੌਕੇ ਦਾ, ਇਥੋਂ ਤੱਕ ਕਿ ਸਭ ਤੋਂ ਪਵਿੱਤਰ ਸਥਾਨਾਂ ਦਾ ਵੀ ਨਾਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਚੌਕਸ ਰਹਿਣ ਲਈ ਕਿਹਾ ਹੈ ਜੋ ਕਿ ਦੇਸ਼ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤੱਤਪਰ ਰਹਿੰਦੇ ਹਨ।
ਦਿਨਕਰ ਗੁਪਤਾ ਨੇ ਅੱਗੇ ਕਿਹਾ ਕਿ ਇੰਡੀਅਨ ਐਕਸਪ੍ਰੈਸ ਦੇ ਸਮਾਰੋਹ ਵਿਚ ਉਨ੍ਹਾਂ ਦੀਆਂ ਟਿੱਪਣੀਆਂ ਸਿਰਫ਼ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਰੱਖਿਆ ਨਾਲ ਸਬੰਧਤ ਸਨ। ਇਨ੍ਹਾਂ ਟਿੱਪਣੀਆਂ ਵਿੱਚ ਕਿਸੇ ਧਰਮ ਜਾਂ ਫਿਰਕੇ ਦਾ ਬਿਲਕੁਲ ਕੋਈ ਸੰਕੇਤ ਨਹੀਂ ਸੀ ਪਰ ਬਸ ਇਹ ਸੀ ਕਿ ਗੁਆਂਢੀ ਦੁਸ਼ਮਣ ਦੇਸ਼ ਵਿੱਚ ਸਥਿਤ ਕੁਝ ਦੇਸ਼ ਵਿਰੋਧੀ ਤੱਤ ਇਸ ਅਵਸਰ ਦੀ ਦੁਰਵਰਤੋਂ ਕਰ ਸਕਦੇ ਹਨ ਅਤੇ ਇਸ ਲਈ ਸਾਨੂੰ ਦੇਸ਼ ਦੇ ਹਿੱਤ ਵਿੱਚ ਅਜਿਹੇ ਸੰਭਾਵਿਤ ਖ਼ਤਰਿਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਰਾਜ ਦੇ ਲੋਕਾਂ ਦੀ ਸ਼ਾਂਤੀ ਅਤੇ ਸੁਰੱਖਿਆ ਦਾ ਮੁੱਦਾ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਸਾਡੇ ਗੁਆਂਢੀ ਦੁਸ਼ਮਣ ਦੁਆਰਾ ਦਹਿਸ਼ਤਗਰਦੀ ਨੂੰ ਵਧਾਉਣ ਵਾਲੇ ਅੱਤਵਾਦ ਕਾਰਨ ਪਹਿਲਾਂ ਹੀ ਬਹੁਤ ਕੁਝ ਨੁਕਸਾਨ ਸਹਿਣਾ ਪਿਆ ਹੈ।
ਡੀਜੀਪੀ ਨੇ ਕਿਹਾ ਕਿ ਉਹ ਖੁਦ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਪਹਿਲੇ ਯਾਤਰੀ ਜਥੇ ਮੌਕੇ ਉਥੇ ਸਨ ਜਿਸ ਨੇ ਡੇਰਾ ਬਾਬਾ ਨਾਨਕ ਵਿਖੇ ਸਰਹੱਦ ਪਾਰ ਕੀਤੀ ਸੀ। ਉਨਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਪੰਜਾਬ ਪੁਲਿਸ ਨੇ 51,000 ਤੋਂ ਵੱਧ ਸ਼ਰਧਾਲੂਆਂ ਦੀ ਸਹਾਇਤਾ ਕੀਤੀ ਹੈ ਅਤੇ ਅੱਗੋਂ ਵੀ ਅਸੀਂ ਇਸ ਨੂੰ ਯਕੀਨੀ ਬਣਾਉਣਾ ਜਾਰੀ ਰੱਖਾਂਗੇ।