ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਹਲਕਾ ਮੋਹਾਲੀ ਵਿੱਚ ਵਿਕਾਸ ਕਾਰਜ ਤਰਤੀਬਵਾਰ ਕਰਵਾਏ ਜਾ ਰਹੇ ਹਨ ਅਤੇ ਕਿਤੇ ਵੀ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।


ਇੱਥੇ ਪਿੰਡ ਮੌਜਪੁਰ ਦੀ ਪੰਚਾਇਤ ਨੂੰ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਲਈ ਚਾਰ ਲੱਖ ਦਾ ਚੈੱਕ ਭੇਟ ਕਰਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੀਮਿਤ ਸਾਧਨਾਂ ਦੇ ਬਾਵਜੂਦ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦੇ ਰਹੀ। ਇਸੇ ਤਹਿਤ ਪੂਰੇ ਪੰਜਾਬ ਵਿੱਚ ਲੜੀਵਾਰ ਕੰਮ ਚੱਲ ਰਹੇ ਹਨ।

 

ਉਨਾਂ ਕਿਹਾ ਕਿ ਜਿੱਥੋਂ ਤੱਕ ਹਲਕਾ ਮੁਹਾਲੀ ਦਾ ਸਬੰਧ ਹੈ, ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤਰਤੀਬਵਾਰ ਕੀਤਾ ਗਿਆ ਹੈ ਅਤੇ ਜਿਹੜੇ ਕੰਮ ਪਹਿਲਾਂ ਹੋਣ ਵਾਲੇ ਹਨ, ਉਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।


ਸਿਹਤ ਮੰਤਰੀ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਭਾਈਚਾਰਾ ਬਣਾ ਕੇ ਰੱਖਣ ਅਤੇ ਰਹਿੰਦੇ ਵਿਕਾਸ ਕਾਰਜਾਂ ਦੇ ਮਿਲ ਕੇ ਅਨੁਮਾਨ ਤਿਆਰ ਕਰਵਾਉਣ। ਜਿੱਥੇ ਕਿਤੇ ਪੈਸੇ ਦੀ ਲੋੜ ਹੈ, ਉਹ ਪੂਰੀ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No shortage of funds for development works: Balbir Sidhu