ਅਗਲੀ ਕਹਾਣੀ

‘ਰਾਇਸ਼ੁਮਾਰੀ 2020` ਦੀ ਕੋਈ ਵੁੱਕਤ ਨਹੀਂ, ਖ਼ਾਲਿਸਤਾਨੀਆਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ: ਕੈਪਟਨ

‘ਰਾਇਸ਼ੁਮਾਰੀ 2020` ਦੀ ਕੋਈ ਵੁੱਕਤ ਨਹੀਂ, ਖ਼ਾਲਿਸਤਾਨੀਆਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇੰਗਲੈਂਡ ਦੀ ਰਾਜਧਾਨੀ ਲੰਦਨ ਦੇ ਟ੍ਰਾਫ਼ਲਗਰ ਸਕੁਏਰ `ਤੇ ਆਉਂਦੀ 12 ਅਗਸਤ ਨੂੰ ਹੋ ਰਹੇ ‘ਰਾਇਸ਼ੁਮਾਰੀ 2020` ਸਮਾਰੋਹ ਦੀ ਬਿਲਕੁਲ ਕੋਈ ਵੁੱਕਤ ਨਹੀਂ ਹੈ। ਉਨ੍ਹਾਂ ਕਿਹਾ,‘‘ਅਸੀਂ ਇਨ੍ਹਾਂ ਖ਼ਾਲਿਸਤਾਨੀ ਅਨਸਰਾਂ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹਾਂ। ਮੇਰੀ ਉਨ੍ਹਾਂ ਨੂੰ ਇਹੋ ਸਲਾਹ ਹੈ ਕਿ ਉਹ ਆਤਮਸਮਰਪਣ ਕਰ ਦੇਣ, ਨਹੀਂ ਤਾਂ ਉਨ੍ਹਾਂ ਦਾ ਹਸ਼ਰ ਮਾੜਾ ਹੋਵੇਗਾ।``


ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਪੰਜਾਬ `ਚ ‘ਰਾਇਸ਼ੁਮਾਰੀ 2020` ਨੂੰ ਕਿਤੇ ਕੋਈ ਨਹੀਂ ਪੁੱਛਦਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਮੁੱਠੀਭਰ ਲੋਕ ਇਹ ਸਮਾਰੋਹ ਕਰਵਾ ਰਹੇ ਹਨ, ਉਨ੍ਹਾਂ ਨੂੰ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਦਾ ਸਮਰਥਨ ਹਾਸਲ ਹੈ। ਉਨ੍ਹਾਂ ਦਾ ਇੱਕੋ-ਇੱਕੋ ਮਕਸਦ ਭਾਰਤ, ਖ਼ਾਸ ਕਰ ਕੇ ਪੰਜਾਬ `ਚ ਗੜਬੜ ਫੈਲਾਉਣਾ ਹੰੁਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੂਹ ਜਨਤਾ ਸ਼ਾਂਤੀ ਤੇ ਵਿਕਾਸ ਚਾਹੁੰਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਅਨਸਰਾਂ ਦੀ ਭੋਰਾ ਵੀ ਚਿੰਤਾ ਨਹੀਂ ਹੈ ਕਿਉਂਕਿ ਪੰਜਾਬ ਪੁਲਿਸ ਹਰ ਤਰ੍ਹਾਂ ਦੀ ਦਹਿਸ਼ਤਗਰਦੀ ਦਾ ਸਖ਼ਤੀ ਨਾਲ ਟਾਕਰਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ,‘‘ਜੇ ਅਜਿਹੇ ਅਨਸਰ ਸਮਝਦੇ ਹਨ ਕਿ ਉਹ ਮੇਰੇ ਦੇਸ਼ ਤੇ ਮੇਰੇ ਸੂਬੇ ਦੇ ਅਮਨ ਨੂੰ ਭੰਗ ਕਰ ਦੇਣਗੇ, ਤਾਂ ਉਹ ਗ਼ਲਤ ਹਨ। ਪੁਲਿਸ ਨੇ ਪਿਛਲੇ 15 ਮਹੀਨਿਆਂ ਦੌਰਾਨ ਬਹੁਤ ਸਾਰੇ ਦਹਿਹਸ਼ਤਗਰਦੀ ਦੇ ਬਹੁਤ ਸਾਰੇ ਅਨਸਰਾਂ ਨੂੰ ਕਾਬੂ ਕੀਤਾ ਹੈ ਤੇ ਉਨ੍ਹਾਂ ਤੋਂ ਭਾਰੀ ਮਾਤਰਾ `ਚ ਨਸ਼ੀਲੇ ਪਦਾਰਥ ਤੇ ਹਥਿਆਰ ਵੀ ਫੜੇ ਗਏ ਹਨ।``   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No taker of referendum 2020 in Punjab says Captain Amrinder Singh