ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਹੈ ਕਿ ਹੁਣ ਅਗਲੇ ਤਿੰਨ ਵਰ੍ਹਿਆਂ ਤੱਕ ਸਰਕਾਰੀ ਸਕੂਲਾਂ `ਚ ਕਿਸੇ ਵੀ ਅਧਿਆਪਕ ਦਾ ਤਬਾਦਲਾ ਨਹੀਂ ਕੀਤਾ ਜਾਵੇਗਾ। ਸ੍ਰੀ ਸੋਨੀ ਇੱਕੇ ਵਿਰਸਾ ਵਿਹਾਰ ਕੇਂਦਰ `ਚ ਅਧਿਆਪਕਾਂ ਦੇ ਇੱਕ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇੱਥੇ ਸੂਬੇ ਦੇ ਵੱਖੋ-ਵੱਖਰੇ ਸਥਾਨਾਂ ਤੋਂ ਆਏ 250 ਅਧਿਆਪਕ ਪੁੱਜੇ ਹੋਏ ਸਨ।
ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਹੁਣ ਸਾਰੇ ਅਧਿਆਪਕਾਂ ਦਾ ਤਬਾਦਲਾ ਕਰ ਦਿੱਤਾ ਹੈ ਤੇ ਹੁਣ ਤਿੰਨ ਸਾਲ ਤੋਂ ਪਹਿਲਾ ਕਿਸੇ ਅਧਿਆਪਕ ਦਾ ਕੋਈ ਤਬਾਦਲਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਧਿਆਪਕ ਹੀ ਅਸਲ ਨਾਇਕ ਹਨ ਤੇ ਉਨ੍ਹਾਂ ਨੁੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਂਦਾ ਜਾਣਾ ਚਾਹੀਦਾ ਹੈ।