ਅਗਲੀ ਕਹਾਣੀ

ਉੱਤਰੀ ਰਾਜਾਂ ਦੇ ਪੁਲਿਸ ਮੁਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਚੰਡੀਗੜ੍ਹ ਵਿਖੇ ਉੱਤਰੀ ਸੂਬਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

 

 

ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ 'ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ

 

ਅੱਜ ਇਥੇ ਸੱਤ ਉੱਤਰੀ ਸੂਬਿਆਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਨਣੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।

 

ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ, ਰਾਜਸਥਾਨ ਅਤੇ ਨਵੀਂ ਦਿੱਲੀ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਸਨ।

 

ਸਮੂਹ ਪੁਲਿਸ ਮੁਖੀ ਡੀ.ਜੀ.ਪੀ ਪੰਜਾਬ ਦੀ ਇਸ ਤਜਵੀਜ਼ 'ਤੇ ਵੀ ਸਹਿਮਤ ਹੋਏ ਕਿ ਮੈਂਬਰ ਰਾਜਾਂ ਦੀ ਪੁਲਿਸ ਨਾਲ ਸੂਚਾਨਾਵਾਂ ਦੇ ਤੁਰੰਤ ਅਦਾਨ-ਪ੍ਰਦਾਨ ਲਈ ਸੂਚਨਾ ਤਕਨੀਕ ਉੱਤੇ ਅਧਾਰਤ ਇੱਕ ਸਾਝਾਂ ਪਲੇਟਫਾਰਮ ਤਿਆਰ ਕੀਤਾ ਜਾਵੇ ਜਿਸ ਨਾਲ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਮੁਹਿੰਮ ਚਲਾਉਣ ਲਈ ਬਿਹਤਰ ਤਾਲਮੇਲ ਹੋ ਸਕੇਗਾ ਅਤੇ ਚੰਗੇ ਨਤੀਜੇ ਮਿਲ ਸਕਣਗੇ। 

 

ਡੀਜੀਪੀ ਪੰਜਾਬ ਦੀ ਇਸ ਤਜਵੀਜ਼ ਉਪਰ ਵੀ ਮੀਟਿੰਗ ਵਿੱਚ ਸਹਿਮਤੀ ਹੋਈ ਕਿ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਤਿੰਨ ਮਹੀਨਿਆਂ ਬਾਅਦ ਵਾਰੋ-ਵਾਰੀ ਵੱਖੋ-ਵੱਖਰੇ ਰਾਜਾਂ ਵਿੱਚ ਬੁਲਾਈ ਜਾਵੇ। ਮੀਟਿੰਗ ਵਿੱਚ ਹਾਜ਼ਰ ਸਮੂਹ ਪੁਲਿਸ ਅਧਿਕਾਰੀਆਂ ਨੇ ਡੀ.ਜੀ.ਪੀ ਹਰਿਆਣਾ ਮਨੋਜ ਯਾਦਵ ਵੱਲੋਂ ਪੰਚਕੂਲਾ ਵਿਖੇ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਉੱਤੇ ਸਹਿਮਤੀ ਪ੍ਰਗਟਾਈ।

 

ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ ਸੀਤਾ ਰਾਮ ਮਾਰੜੀ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਗੁਆਂਢੀ ਰਾਜਾਂ ਵਿਚਾਲੇ ਇਕ ਤਾਲਮੇਲ ਮੁਹਿੰਮ, ਸਾਂਝੀ ਕਾਰਵਾਈਅਤੇ ਖੁਫੀਆ ਜਾਣਕਾਰੀ ਸਾਂਝਾ ਕਰਨ ਦੀ ਲੋੜ ਹੈ।

 

ਚੰਡੀਗੜ੍ਹ ਦੇ ਡੀ.ਜੀ.ਪੀ ਸੰਜੇ ਬੇਨੀਵਾਲ ਨੇ ਉੱਤਰੀ ਰਾਜਾਂ ਵਿੱਚ ਮਹਾਰਾਸ਼ਟਰ ਸੰਗਠਿਤ ਅਪਰਾਧ ਰੋਕਥਾਮ ਕਾਨੂੰਨ (ਮਕੋਕਾ) ਲਾਗੂ ਕਰਨ ਦਾ ਪ੍ਰਸਤਾਵ ਕੀਤਾ ਤਾਂ ਜੋ ਗੈਂਗਸਟਰਾਂ ਨਾਲਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਿਆ ਜਾ ਸਕੇ।

 

ਰਾਜਸਥਾਨ ਦੇ ਏ.ਡੀ.ਜੀ.ਪੀ/ਏ.ਟੀ.ਐਸ ਅਤੇ ਐਸ.ਓ.ਜੀ ਅਨਿਲ ਪਾਲੀਵਾਲ ਨੇ ਵੱਖ-ਵੱਖ ਰਾਜਾਂ ਵਿਚ ਨਸ਼ਿਆਂ ਅਤੇਅਪਰਾਧਾਂ ਵਿਚ ਸ਼ਾਮਲ ਵਿਦੇਸ਼ੀਆਂ ਨੂੰ ਵਾਪਸ ਭੇਜਣ ਲਈ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਤਜਵੀਜ਼ ਰੱਖੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Northern states Police Chiefs resolve to cut the supply chain of narcotics and drugs through coordinated action