ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸਤੀਫ਼ੇ ਤੋਂ ਬਾਅਦ ਹੁਣ ਕੀ ਹੋਵੇਗਾ ਨਵਜੋਤ ਸਿੰਘ ਸਿੱਧੂ ਦਾ?

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੀ ਇੱਕ ਫ਼ਾਈਲ ਫ਼ੋਟੋ

ਕ੍ਰਿਕੇਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਨੇ ਡੇਢ ਮਹੀਨਾ ਪਹਿਲਾਂ ਹੀ ਆਪਣਾ ਅਸਤੀਫ਼ਾ ਪੰਜਾਬ ਕੈਬਿਨੇਟ ’ਚੋਂ ਦੇ ਦਿੱਤਾ ਸੀ ਪਰ ਅੱਜ ਜਦੋਂ ਉਨ੍ਹਾਂ ਨੇ ਉਸ ਅਸਤੀਫ਼ੇ ਦੀ ਕਾਪੀ ਆਪਣੇ ਟਵਿਟਰ ਹੈਂਡਲ ਉੱਤੇ ਜਾਰੀ ਕੀਤੀ, ਤਦ ਸਭ ਨੂੰ ਇਸ ਬਾਰੇ ਪਤਾ ਲੱਗਾ। ਹੁਣ ਸਭ ਦੇ ਮਨ ਵਿੱਚ ਇਹੋ ਸੁਆਲ ਉੱਠ ਰਿਹਾ ਹੈ ਕਿ ਆਖ਼ਰ ਹੁਣ ਸ੍ਰੀ ਸਿੱਧੂ ਦਾ ਕੀ ਬਣੇਗਾ?

 

 

ਇੱਕ ਗੱਲ ਤਾਂ ਪੱਕੀ ਹੈ ਕਿ ਜੇ ਸ੍ਰੀ ਸਿੱਧੂ ਨੇ ਆਪਣਾ ਅਸਤੀਫ਼ਾ ਸੱਚਮੁਚ ਦੇਣਾ ਹੁੰਦਾ, ਤਾਂ ਉਹ ਪੰਜਾਬ ਦੇ ਰਾਜਪਾਲ ਜਾਂ ਮੁੱਖ ਮੰਤਰੀ ਨੂੰ ਇਹ ਅਸਤੀਫ਼ਾ ਭੇਜਦੇ। ਉਨ੍ਹਾਂ ਆਪਣਾ ਅਸਤੀਫ਼ਾ ਸਿਰਫ਼ ਇਸ ਲਈ ਸ੍ਰੀ ਰਾਹੁਲ ਗਾਂਧੀ ਨੂੰ ਭੇਜਿਆ ਕਿ ਕਾਂਗਰਸ ਹਾਈ–ਕਮਾਂਡ ਉਨ੍ਹਾਂ ਦੇ ਹੱਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਆਖੇ।

 

 

ਪਰ ਸ੍ਰੀ ਸਿੱਧੂ ਦੇ ਹੱਕ ਵਿੱਚ ਅਜਿਹਾ ਕੁਝ ਨਹੀਂ ਹੋਇਆ ਕਿਉਂਕਿ ਇੱਕ ਤਾਂ 10 ਜੂਨ ਨੂੰ ਸ੍ਰੀ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂ ਆਮ ਚੋਣਾਂ ਵਿੱਚ ਰੁੱਝੇ ਹੋਏ ਸਨ। ਫਿਰ ਦੂਜੇ, ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਸ੍ਰੀ ਰਾਹੁਲ ਗਾਂਧੀ ਨੇ ਖ਼ੁਦ ਹੀ ਅਸਤੀਫ਼ਾ ਦੇ ਦਿੱਤਾ।

 

 

ਸ੍ਰੀ ਸਿੱਧੂ ਤਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਮੰਨਦੇ ਹੀ ਨਹੀਂ। ਉਹ ਤਾਂ ਪਹਿਲਾਂ ਹੀ ਆਖ ਚੁੱਕੇ ਹਨ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਕੈਪਟਨ ਹਨ। ਹੁਣ ਜਦੋਂ ਸ੍ਰੀ ਰਾਹੁਲ ਖ਼ੁਦ ਹੀ ਕੈਪਟਨ ਨਹੀਂ ਰਹੇ, ਤਦ ਸ੍ਰੀ ਸਿੱਧੂ ਦਾ ਕੀ ਬਣੇਗਾ?

 

 

ਉੱਧਰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਤੋਂ ਸਪੱਸ਼ਟ ਝਲਕਦਾ ਹੈ ਕਿ ਉਹ ਸਾਰੇ ਚਾਹੁੰਦੇ ਹਨ ਕਿ ਸ੍ਰੀ ਨਵਜੋਤ ਸਿੰਘ ਸਿੱਧੂ ਤੁਰੰਤ ਕਾਂਗਰਸ ਪਾਰਟੀ ਛੱਡ ਕੇ ਉਨ੍ਹਾਂ ਨਾਲ ਆ ਰਲਣ।

 

 

ਪਰ ਸ੍ਰੀ ਸਿੱਧੂ ਲਈ ਇੰਝ ਕਰਨਾ ਇੰਨਾ ਸੌਖਾ ਤੇ ਸੁਵੱਲਾ ਨਹੀਂ ਹੈ। ਇਸ ਅਸਤੀਫ਼ੇ ਤੋਂ ਬਾਅਦ ਇੱਕ ਗੱਲ ਜ਼ਰੂਰ ਉੱਘੜ ਕੇ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਹੁਰਾਂ ਦੀ ਈਮਾਨਦਾਰੀ, ਦਿਆਨਤਦਾਰੀ ਤੇ ਨੇਕ–ਨੀਅਤੀ ਉੱਤੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੈ।

 

 

ਇਸ ਦੌਰਾਨ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਇਹ ਕਾਂਗਰਸ ਪਾਰਟੀ ਦਾ ਨਾਟਕ ਹੈ ਤੇ ਆਮ ਜਨਤਾ ਦੇ ਧਨ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

 

 

ਭਾਜਪਾ ਆਗੂ ਸ੍ਰੀ ਤਰੁਣ ਚੁੱਘ ਪਹਿਲਾਂ ਆਖ ਚੁੱਕੇ ਹਨ ਤੇ ਅੱਜ ਵੀ ਇਹੋ ਆਖ ਰਹੇ ਹਨ ਕਿ ਸ੍ਰੀ ਸਿੱਧੂ ਤਾਂ ਪਿਛਲੇ ਡੇਢ ਮਹੀਨੇ ਤੋਂ ਕੈਬਿਨੇਟ ਮੰਤਰੀ ਵਜੋਂ ਤਨਖ਼ਾਹ ਲਗਾਤਾਰ ਲੈ ਰਹੇ ਹਨ ਪਰ ਅਹੁਦਾ ਸੰਭਾਲ ਨਹੀਂ ਰਹੇ। ਇਹ ਆਮ ਜਨਤਾ ਦੇ ਧਨ ਦੀ ਦੁਰਵਰਤੋਂ ਹੈ।

 

 

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਬਿਲਕੁਲ ਇਹੋ ਜਿਹੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਹੀ ਭੇਜਣਾ ਚਾਹੀਦਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Now What would happen to Navjot Singh Sidhu after his resignation