ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨਸਭਾ ’ਚ ‘ਆਪ’ ਵਿਧਾਇਕਾਂ ਦੀ ਗਿਣਤੀ ਘੱਟ ਕੇ ਹੋਈ 18

ਸੁਖਪਾਲ ਖਹਿਰਾ ਅਤੇ ਫੂਲਕਾ ਦੇ ਅਸਤੀਫੇ ਮਗਰੋਂ ਪੰਜਾਬ ਵਿਧਾਨਸਭਾ ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ ਘੱਟ ਕੇ 18 ਰਹਿ ਗਈ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਖਹਿਰਾ ਨੇ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿੱਖ ਕੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬੇਇਜ਼ਤ ਕੀਤਾ। ਸਿਰਫ ਬੇਇਜ਼ਤ ਨਹੀਂ ਬਲਕਿ ਅੰਨਾ ਹਜ਼ਾਰੇ ਮੋਰਚੇ ਦੌਰਾਨ ਬਣੀ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਅਤੇ ਵਿਚਾਰਾਂ ਤੋਂ ਭਟਕ ਚੁੱਕੀ ਹੈ। ਜਿਸ ਮਕਸਦ ਕਾਰਨ ਖਹਿਰਾ ਪਾਰਟੀ ਨਾਲ ਜੁੜੇ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਚ ਆਮ ਆਦਮੀ ਪਾਰਟੀ 100 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਸੀ ਪਰ ਸਿਰਫ 20 ਸੀਟਾਂ ਤੇ ਹੀ ਢੇਰ ਹੋ ਗਈ। ਖਹਿਰਾ ਸਮੇਤ ਹੋਰਨਾਂ ਬਾਗੀ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਆਪ ਇਕਾਈ ਦੀ ਹਾਈਕਮਾਨ ਬਾਹਰੀ ਲੋਕਾਂ ਨੂੰ ਸੌਂਪੀ ਗਈ, ਇਸੇ ਕਾਰਨ ਆਪ ਦੀ ਪੰਜਾਬ ਚ ਹਾਰ ਹੋਈ। ਇੰਨੀ ਵੱਡੀ ਹਾਰ ਦੇ ਬਾਵਜੂਦ ਕਿਸੇ ਨੂੰ ਵੀ ਜਿ਼ੰਮੇਵਾਰ ਨਹੀਂ ਠਹਿਰਾਇਆ ਗਿਆ। ਇਤਿਹਾਸ ਗਵਾਹ ਹੈ ਕਿ ਪੰਜਾਬ ਨੇ ਕਦੇ ਵੀ ਕਿਸੇ ਬਾਹਰੀ ਵਿਅਕਤੀ ਨੂੰ ਸਵਿਕਾਰ ਨਹੀਂ ਕੀਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਆਪਣੀ ਸਿਆਸੀ ਪਾਰਟੀ ਬਣਾਉਣਾ ਚਾਹੁੰਦੇ ਹਨ ਖਹਿਰਾ

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਆਪਣੀ ਸਿਆਸੀ ਪਾਰਟੀ ਬਣਾਉਣਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਚ ਰਹਿੰਦਿਆਂ ਹੋਇਆਂ ਉਹ ਆਪਣੀ ਸਿਆਸੀ ਪਾਰਟੀ ਨਹੀਂ ਬਣਾ ਸਕਦੇ ਸਨ। ਜੇਕਰ ਉਹ ਅਜਿਹਾ ਕਰਦੇ ਤਾਂ ਵਿਧਾਨਸਭਾ ਤੋਂ ਉਨ੍ਹਾਂ ਦੀ ਮੈਂਬਰਸਿ਼ਪ ਤੇ ਖਤਰਾ ਪੈਦਾ ਹੋ ਸਕਦਾ ਸੀ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:number of AAP legislators decreased in Punjab assembly elections 18