ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ 650 ਨਰਸਾਂ ਤੇ 5178 ਅਧਿਆਪਕ ਹੋਣਗੇ ਰੈਗੂਲਰ

ਸੂਬੇ ਚ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਅਤੇ ਮੌਜੂਦਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਬੁੱਧਵਾਰ ਨੂੰ ਕੀਤੀ ਮੀਟਿੰਗ ਚ ਗੰਭੀਰਤਾ ਨਾਲ ਵਿਚਾਰਦਿਆਂ ਵੱਡਾ ਫੈਸਲਾ ਲਿਆ ਹੇ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ 1 ਅਕਤੂਬਰ 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਦੀ ਅਗਵਾਈ ਚ ਹੋਈ ਇਸ ਮੀਟਿੰਗ ਚ ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ ਨਿਯਮਾਂ ਮੁਤਾਬਕ ਵਿਭਾਗ ਦੀਆਂ 650 ਨਰਸਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਠੇਕੇ ’ਤੇ ਭਰਤੀ ਨਰਸ ਮੁਢਲੀ ਤਨਖਾਹ ’ਤੇ ਰੈਗੂਲਰ ਹੋਣ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸਨ।

 

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸਾਲ 2014, 2015 ਅਤੇ 2016 ਦੌਰਾਨ ਭਰਤੀ ਹੋਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਦੋ ਸਾਲਾਂ ਦਾ ਪਰਖਕਾਲ ਸਮਾਂ ਪੂਰਾ ਹੋਣ ’ਤੇ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਹੋ ਜਾਣਗੀਆਂ।

 

ਪੰਜਾਬ ਦੇ ਮੁਲਾਜ਼ਮਾਂ ਲਈ ਬੇਹੱਦ ਖਾਸ ਗੱਲ ਇਹ ਹੈ ਕਿ ਮੰਤਰੀ ਮੰਡਲ ਨੇ ਪਰਖਕਾਲ ਸਮਾਂ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰ ਦਿੱਤਾ ਹੈ। ਅਧਿਆਪਕਾਂ ਦੀ ਸੀਨੀਆਰਤਾ ਪਰਖਕਾਲ ਸਮਾਂ ਮੁਕੰਮਲ ਹੋਣ ਦੀ ਤਰੀਕ ਤੋਂ ਮਿੱਥੀ ਜਾਵੇਗੀ।

 

ਅੱਜ 6 ਮਾਰਚ 2019 ਨੂੰ ਕੀਤੇ ਗਏ ਇਸ ਫੈਸਲੇ ਮੁਤਾਬਕ ਇਨ੍ਹਾਂ ਅਧਿਆਪਕਾਂ ਦੀ ਮੌਜੂਦਾ ਸਮੇਂ ਤਨਖਾਹ 7500 ਰੁਪਏ ਪ੍ਰਤੀ ਮਹੀਨਾ ਹੈ ਅਤੇ ਹੁਣ ਉਨ੍ਹਾਂ ਦੀ ਤਨਖਾਹ ਪੇਅ ਸਕੇਲ ਦਾ ਘੱਟੋ-ਘੱਟ ਜੋ 15,300 ਰੁਪਏ ਪ੍ਰਤੀ ਮਹੀਨਾ ਬਣਦਾ ਹੈ, ਮੁਤਾਬਕ ਤੈਅ ਹੋਵੇਗੀ ਜੋ ਪੂਰਾ ਸਕੇਲ ਮਿਲਣ ਤੱਕ ਮਿਲਦੀ ਰਹੇਗੀ।

 

ਆਉਂਦੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਹੀ ਸਹੀ ਪਰ ਅੱਜ ਦੀ ਕੈਬਨਿਟ ਵਲੋਂ ਲਿਆ ਗਿਆ ਪੰਜਾਬ ਸਰਕਾਰ ਦਾ ਇਹ ਫੈਸਲਾ ਨੌਕਰੀਆਂ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮ ਵਰਗਾਂ ਲਈ ਕਿਸੇ ਵੱਡੀ ਰਾਹਤ ਤੋਂ ਘੱਟ ਨਹੀਂ ਹੈ।

 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:nurses and teachers will be regular of Punjab