ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਯੂਰਪ ਦੇ ਪਹਿਲੇ ਸਿੱਖ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੀ ਸੁਪੱਤਨੀ ਮਨਵੀਨ ਕੌਰ ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਬੀਬੀ ਮਨਵੀਨ ਕੌਰ ਢੇਸੀ ਅਤੇ ਪਰਿਵਾਰਕ ਮੈਂਬਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸੁਣਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਦੇ ਦਫ਼ਤਰ ਵਿਖੇ ਉਨ੍ਹਾਂ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਤ ਕੀਤਾ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ ਤੇ ਸ. ਤੇਜਿੰਦਰ ਸਿੰਘ ਪੱਡਾ ਮੀਤ ਸਕੱਤਰ ਅਤੇ ਹੋਰ ਮੌਜੂਦ ਸਨ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Obeisance at the Golden Temple including tanamanajita Singh Dhesi family