ਅਗਲੀ ਕਹਾਣੀ

ਭਗੌੜੇ ਗੈਂਗਸਟਰਾਂ `ਤੇ ਰੱਖੀ ਜਾ ਰਹੀ ਹੈ ਚੌਕਸ ਨਜ਼ਰ, AIG ਉੱਪਲ ਮੁਅੱਤਲ

ਭਗੌੜੇ ਗੈਂਗਸਟਰਾਂ `ਤੇ ਰੱਖੀ ਜਾ ਰਹੀ ਹੈ ਚੌਕਸ ਨਜ਼ਰ, AIG ਉੱਪਲ ਮੁਅੱਤਲ

--  ਸਰਹੱਦੀ ਖੇਤਰਾਂ `ਚ 2.5 ਕਰੋੜ ਰੁਪਏ ਦੀ ਲਾਗਤ ਨਾਲ ਪੁਲਿਸ ਢਾਂਚਾ ਮਜ਼ਬੂਤ ਕੀਤਾ ਜਾਵੇਗਾ

--  ਨਾਜਾਇਜ਼ ਸਮੱਗਲਿੰਗ ਨੂੰ ਨੱਥ ਪਾਉਣ ਲਈ ਸਰਹੱਦੀ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ

 

ਪੰਜਾਬ ਦੇ ਡੀਜੀਪੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਕਿਹਾ ਕਿ ਢਾਈ ਕਰੋੜ ਰੁਪਏ ਸਰਹੱਦੀ ਪੁਲਿਸ ਨੂੰ ਦਿੱਤੇ ਜਾਣਗੇ ਤੇ ਉੱਥੋਂ ਦਾ ਪੁਲਿਸ ਢਾਂਚਾ ਮਜ਼ਬੁਤ ਕੀਤਾ ਜਾਵੇਗਾ। ਇਹ ਜਾਣਕਾਰੀ ਸ੍ਰੀ ਅਰੋੜਾ ਨੇ ਅੱਜ ਗੁਰਦਾਸਪੁਰ `ਚ ਮਹਿਕਮੇ ਦੀ ਇੱਕ ਖ਼ਾਸ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਸਪੈਸ਼ਲ ਟਾਸਕ ਫ਼ੋਰਸ ਦੇ ਡੀਜੀਪੀ ਮੁਹੰਮਦ ਮੁਸਤਫ਼, ਏਡੀਜੀਪੀ (ਕਾਨੂੰਨ ਤੇ ਵਿਵਸਥਾ) ਦੇ ਨਾਲ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ ਪੁਲਿਸ ਜਿ਼ਲ੍ਹਿਆਂ ਦੇ ਅਨੇਕ ਉੱਚ ਅਧਿਕਾਰੀ ਮੌਜੂਦ ਸਨ।


ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਹੁਣ ਪੁਲਿਸ ਮਹਿਕਮੇ `ਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ `ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਲਈ ਏਆਈਜੀ (AIG - Crime) ਰਣਧੀਰ ਸਿੰਘ ਉੱਪਲ ਦੀ ਮਿਸਾਲ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀ ਉੱਪਲ ਨੂੰ ਨੈਤਿਕ ਕਾਰਨਾਂ ਕਰ ਕੇ ਅਤੇ ਉਨ੍ਹਾਂ ਖਿ਼ਲਾਫ਼ ਜਾਂਚ ਚੱਲਦੀ ਹੋਣ ਕਾਰਨ ਮੁਅੱਤਲ ਕੀਤਾ ਗਿਆ ਹੈ। ਡੀਜੀਪੀ ਨੇ ਸਰਹੱਦੀ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਜਾਇਜ਼ ਸਮੱਗਲਿੰਗ ਨੂੰ ਨੱਥ ਪਾਈ ਜਾਵੇ। ਉਨ੍ਹਾਂ ਕਿਹਾ ਕਿ ਭਗੌੜੇ ਗੈਂਗਸਟਰਾਂ `ਤੇ ਚੌਕਸ ਨਜ਼ਰ ਰੱਖੀ ਜਾ ਰਹੀ ਹੈ।   


ਨਸ਼ਿਆਂ ਅਤੇ ਭਿ੍ਰਸ਼ਟਾਚਾਰ ਨੂੰ ਨਾ ਬਰਦਾਸ਼ਤ ਕਰਨ ਦਾ ਪ੍ਰਣ ਦੁਹਰਾਉਂਦਿਆਂ ਉਨਾਂ ਚੇਤਾਵਨੀ ਦਿੱਤੀ ਕਿ ਜੋ ਅਨਸਰ ਸੂਬੇ ਦੇ ਨੌਜੁਆਨਾਂ ਦਾ ਸ਼ੋਸ਼ਣ ਕਰਕੇ ਉਨਾਂ ਨੂੰ ਬਰਬਾਦ ਕਰ ਰਹੇ ਹਨ ਅਤੇ ਬੇਨਿਯਮੀਆਂ ਕਰ ਰਹੇ ਹਨ, ਉਨਾਂ ਨੂੰ ਕਿਸੇ ਕੀਮਤ ਉੱਤੇ ਬਖਸ਼ਿਆਂ ਨਹੀਂ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਏ.ਆਈ.ਜੀ. ਕਰਾਇਮ ਰਣਧੀਰ ਸਿੰਘ ਉੱਪਲ ਨੂੰ ਨੈਤਿਕ ਕਾਰਣਾਂ ਅਤੇ ਡਿਊਟੀ ਤੋਂ ਗੈਰ-ਹਾਜ਼ਿਰ ਰਹਿਣ ਕਾਰਣ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰਨ ਦੇ ਚਲਦਿਆਂ ਮੁਅੱਤਲ ਕੀਤਾ ਗਿਆ ਹੈ। ਉੁਨਾਂ ਸਾਰੇ ਜ਼ਿਲਾ ਪੁਲਿਸ ਅਫ਼ਸਰਾਂ ਨੂੰ ਸਾਰੇ ਭਗੌੜਿਆਂ, ਤਸਕਰਾਂ ਅਤੇ ਗੁਨਾਹਗਾਰਾਂ ਦੀਆਂ ਸੂਚੀਆਂ ਬਣਾਉਣ ਲਈ ਕਿਹਾ ਤਾਂ ਜੋ ਇਨਾਂ ਉੱਤੇ ਕਰੜੀ ਨਜ਼ਰ ਰੱਖੀ ਜਾ ਸਕੇ।


ਸਾਰੇ ਅਧਿਕਾਰੀਆਂ ਨੂੰ ਨਿਯਮਤ ਰੂਪ ਵਿੱਚ ਨਸ਼ਾਖ਼ੋਰੀ ਨਾਲ ਸਬੰਧਤ ਵਿਸ਼ਿਆਂ ’ਤੇ ਵਿੱਦਿਅਕ ਸੰਸਥਾਵਾਂ, ਮੁਹੱਲਿਆਂ ਤੇ ਪਿੰਡਾਂ ਵਿੱਚ ਸੈਮੀਨਾਰ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਇੱਕ ਰਿਸ਼ਟ-ਪੁਸ਼ਟ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਨਵੇਂ ਸਪੋਰਟਸ ਕਲੱਬ ਖੋਲਣ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੋਂ ਮੋੜਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।


ਪਿਛਲੀ ਦਿਨੀਂ ਪਾਕਿਸਤਾਨੀ ਸਰਹੱਦ ਨੇੜੇ ਪਾਕਿ ਅੱਤਵਾਦੀਆਂ ਵੱਲੋਂ ਕੀਤੀਆਂ ਗਈਆਂ ਘੁਸਪੈਠਾਂ ਤੇ ਮੁਠਭੇੜਾਂ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਕੌਮਾਂਤੀ ਸਰਹੱਦ ’ਤੇ ਕਿਸੇ ਵੀ ਅੱਤਵਾਦੀ ਗਤਿਵਿਧੀਆਂ ਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਟਾਲਣ ਦੇ ਉਦੇਸ਼ ਨਾਲ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸਦੇ ਨਾਲ ਹੀ ਭਗੌੜੇ ਹੋਏ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਵੀ ਕੋਸ਼ਿਸ਼ਾਂ ਕੀਤੀਆਂ ਜਾਰੀ ਹਨ ਤੇ ਇਸ ਸਬੰਧ ਵਿੱਚ ਉਹਨਾਂ ਦੇ ਗੁਪਤ ਟਿਕਾਣਿਆਂ ਤੇ ਸਹਿਭਾਗੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।


ਡੀਜੀਪੀ ਨੇ ਜਨਤਾ ਵਿੱਚ ਚੰਗੀ ਸਾਖ਼ ਬਨਾਉਣ ਲਈ ਪੁਲਿਸ ਅਫਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਜਿੰਮੇਵਾਰੀ ਨਾਲ ਕਰਨ ਦੀ ਹਦਾਇਤ ਕੀਤੀ ਤਾਂ ਜੋ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕਾਂ  ਤੋਂ  ਸਹਿਯੋਗ ਲਿਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Offender Gangsters are under check