ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਲ੍ਹ ਹਿੰਸਾ ’ਤੇ ਕਾਬੂ ਪਾਉਣ ਵਾਲੇ ਅਧਿਕਾਰੀਆਂ ਨੂੰ ਮਿਲੇਗੀ ਤਰੱਕੀ, ਕੈਦੀਆਂ ਨੂੰ ਵਿਸ਼ੇਸ਼ ਰਿਆਇਤ

ਜੇਲ੍ਹ ਹਿੰਸਾ ’ਤੇ ਕਾਬੂ ਪਾਉਣ ਵਾਲੇ ਅਧਿਕਾਰੀਆਂ ਨੂੰ ਮਿਲੇਗੀ ਤਰੱਕੀ

ਬੀਤੇ ਦਿਨੀਂ ਕੇਂਦਰੀ ਜੇਲ੍ਹ ਲੁਧਿਆਣਾ ਵਿਚ ਵਾਪਰੀ ਹਿੰਸਾ ਉਤੇ ਕਾਬੂ ਕਰਨ ਲਈ ਦਲੇਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ।

ਇਹ ਐਲਾਨ ਅੱਜ ਜੇਲ੍ਹ ਦੇ ਦੌਰੇ ਉਤੇ ਗਏ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ।   

 

ਜੇਲ੍ਹ ਮੰਤਰੀ ਦੌਰੇ  ਦੌਰਾਨ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਵੀ ਮਿਲੇ ਜਿਨ੍ਹਾਂ ਨੇ ਬੇਕਾਬੂ ਹੋਏ ਕੈਦੀਆਂ ਨੂੰ ਨੱਥ ਪਾਉਣ ਵਿੱਚ ਅਹਿਮ ਰੋਲ ਨਿਭਾਇਆ। ਜੇਲ੍ਹ ਮੰਤਰੀ ਨੇ ਇਨ੍ਹਾਂ ਨੂੰ ਪ੍ਰਤੀ ਅਧਿਕਾਰੀ/ਕਰਮਚਾਰੀ 5,000 ਰੁਪਏ ਪ੍ਰੋਤਸਾਹਨ ਵਜੋਂ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਨੂੰ ਪ੍ਰਸੰਸਾ ਪੱਤਰ ਦੇ ਨਾਲ ਉਨ੍ਹਾਂ ਦੀ ਪਦਉਨਤੀ ਕਰਨ ਦਾ ਐਲਾਨ ਕੀਤਾ।  ਜੇਲ੍ਹ ਮੰਤਰੀ ਨੇ ਉਨ੍ਹਾਂ ਕੈਦੀਆਂ ਦੀ ਵੀ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਸਥਿਤੀ ਨੂੰ ਕੰਟੋਰਲ ਕਰਨ ਲਈ ਜੇਲ੍ਹ ਅਧਿਕਾਰੀਆਂ ਦੀ ਮੱਦਦ ਕੀਤੀ। ਇਨ੍ਹਾਂ ਕੈਦੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਣਗੀਆਂ।

 

ਸ. ਰੰਧਾਵਾ ਨੇ ਬੀਤੇ ਕੱਲ੍ਹ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ ਜਿਹੜੇ ਇਸ ਵੇਲੇ ਜੇਲ੍ਹ ਹਸਪਤਾਲ, ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖਲ ਹਨ। ਜੇਲ੍ਹ ਮੰਤਰੀ ਨੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਸਥਿਤੀ ਨੂੰ ਕੰਟੋਰਲ ਕਰਨ ਨਿਭਾਈ ਭੂਮਿਕਾ ਉਤੇ ਵੀ ਤਸੱਲੀ ਪ੍ਰਗਟਾਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Officials will get promotions