ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਲ ਟੈਂਕਰ ਨੂੰ ਲੱਗੀ ਅੱਗ, ਕਿਸੇ ਵੱਡੇ ਹਾਦਸੇ ਤੋਂ ਬਚਾਅ

ਤੇਲ ਟੈਂਕਰ ਨੂੰ ਲੱਗੀ ਅੱਗ, ਕਿਸੇ ਵੱਡੇ ਹਾਦਸੇ ਤੋਂ ਬਚਾਅ

1 / 2ਅੱਗ ਨਾਲ ਸੜਿਆ ਹੋਇਆ ਤੇਲ ਟੈਂਕਰ। ਫੋਟੋ : ਸੰਜੀਵ ਕੁਮਾਰ/ਹਿੰਦੁਸਤਾਨ ਟਾਈਮਜ਼

ਅੱਗ ਬਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ।

2 / 2ਅੱਗ ਬਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਕਰਮਚਾਰੀ। ਫੋਟੋ : ਸੰਜੀਵ ਕੁਮਾਰ/ਹਿੰਦੁਸਤਾਨ ਟਾਈਮਜ਼

PreviousNext

ਬਠਿੰਡਾ ਦੇ ਨਜ਼ਦੀਕੀ ਪਿੰਡ ਜੱਸੀ ਪੌ ਵਾਲੀ ਵਿਖੇ ਇਕ ਚਾਰ ਦਿਵਾਰੀ ਦੇ ਅੰਦਰ ਖੜ੍ਹੇ ਪੈਟਰੋਲ ਟੈਂਕਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉਤੇ ਕਾਬੂ ਪਾਇਆ, ਜਿਸ ਨਾਲ ਕਿਸੇ ਤਰ੍ਹਾਂ ਦੀ ਵੱਡੀ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ।  ਅੱਗ ਨਾਲ ਟੈਂਕਰ ਦਾ ਮੂਹਰਲਾ ਹਿੱਸਾ ਸੜਕੇ ਪੂਰੀ ਤਰ੍ਹਾਂ ਖਤਮ ਹੋ ਗਿਆ।

 

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗ ਸਬੰਧੀ ਸੂਚਨਾ ਮਿਲੀ ਸੀ ਕਿ ਕਿਸੇ ਤੇਲ ਟੈਂਕਰ ਨੂੰ ਅੱਗ ਲੱਗੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਹੁੰਚਕੇ ਅੱਗ ਉਤੇ ਕਾਬੂ ਪਾ ਲਿਆ ਗਿਆ।

 

ਥਾਣਾ ਮੁੱਖੀ ਲਖਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲਗਿਆ, ਟੈਂਕਰ ਦਾ ਡਰਾਈਵਰ ਵੀ ਮੌਕੇ ਉਤੇ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਪੂਰੀ ਹੋਣ ਉਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।