ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਗਾ : ਪੈਦਲ ਜਾਂਦੀ ਔਰਤ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੀ ਇੱਕ ਬਜ਼ੁਰਗ ਔਰਤ ਨੂੰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਔਰਤ ਦੀ ਮੌਤ ਹੋ ਗਈ। ਘਟਨਾ ਮਗਰੋਂ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
 

ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ ਕੁਲਦੀਪ ਕੌਰ (52) ਪਤਨੀ ਮੁਖ਼ਤਿਆਰ ਸਿੰਘ ਵਾਸੀ ਸੰਤ ਗੁਲਾਬ ਸਿੰਘ ਨਗਰ ਚੜਿੱਕ ਰੋਡ ਮੋਗਾ ਵਜੋਂ ਹੋਈ ਹੈ। ਇਹ ਔਰਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੀ ਸੀ। ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਕੇ ਆਪਣੀ ਸਾਈਡ ਘਰ ਨੂੰ ਆ ਰਹੀ ਸੀ ਤਾਂ ਪਿੱਛਿਓਂ ਤੇਜ਼ੀ ਨਾਲ ਆ ਰਹੀ ਕਾਰ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।


 

ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਤੋਂ ਪਤਾ ਲੱਗਦਾ ਹੈ ਕਿ ਕਾਰ ਚਾਲਕ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ। ਬਜ਼ੁਰਗ ਔਰਤ ਸੜਕ 'ਤੇ ਆਪਣੀ ਸਾਈਡ ਨੂੰ ਜਾ ਰਹੀ ਸੀ। ਇਸੇ ਦੌਰਾਨ ਪਿਛਿਓਂ ਤੇਜ਼ ਰਫ਼ਤਾਰ 'ਚ ਆ ਰਹੀ ਕਾਰ ਨੇ ਉਸ ਨੂੰ ਜੋਰਦਾਰ ਟੱਕਰ ਮਾਰ ਦਿੱਤੀ। ਬਜ਼ੁਰਗ ਔਰਤ ਹਵਾ 'ਚ ਉੱਛਲ ਕੇ ਥੱਲੇ ਡਿੱਗ ਜਾਂਦੀ ਹੈ। ਪੁਲਿਸ ਸੀਸੀਟੀਵੀ ਦੇ ਆਧਾਰ 'ਤੇ ਕਾਰ ਸਵਾਰ ਦੀ ਭਾਲ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Old women killed in road accident at Moga