ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਰਜਿਸਟ੍ਰੇਸ਼ਨ ਲਈ ਆਨ-ਲਾਈਨ ਪੋਰਟਲ ਜਾਰੀ

ਪੰਜਾਬ ਦੇ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਨ-ਲਾਈਨ ਵੈਬ ਪੋਰਟਲ ਲਾਂਚ ਕੀਤਾ ਗਿਆ। ਇਸ ਦੇ ਸ਼ੁਰੂ ਹੋਣ ਨਾਲ ਪੰਜਾਬ `ਚ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਨੂੰ ਕਿਰਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਧੀਨ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਵੈਬ ਪੋਰਟਲ ਦੀ ਸ਼ੁਰੂਆਤ ਮੋਹਾਲੀ `ਚ ਇਕ ਸਮਾਗਮ ਦੌਰਾਨ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੀ ਗਈ। 


ਇਸ ਮੌਕੇ ਕਿਰਤੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ ਕੀਤੇ ਜਾਣ ਮਗਰੋਂ ਉਨ੍ਹਾਂ ਨੂੰ ਵਿਭਾਗ ਵੱਲੋਂ ਫੋਟੋ ਸ਼ਨਾਖਤੀ ਕਾਰਡ ਵੀ ਦਿੱਤੇ ਗਏ। 


ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਘਰੇਲੂ ਕਿਰਤੀ ਇਕ ਅਜਿਹਾ ਵਰਗ ਸੀ ਜਿਸ ਨੂੰ ਉਸ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਸੀ ਮਿਲਦਾ ਅਤੇ ਕਈ ਮੌਕਿਆ ਤੇ ਉਸਨੂੰ ਆਪਣੇ ਮਾਲਕ ਹੱਥੋਂ ਸੋਸ਼ਣ ਦਾ ਸ਼ਿਕਾਰ ਵੀ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਘਰੇਲੂ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਹੋਣ ਮਗਰੋਂ ਜਿੱਥੇ ਉਨ੍ਹਾਂ ਨੁੂੰ ਘੱਟੋਂ-ਘੱਟ ਉਜਰਤ ਮਿਲੇਗੀ ਉਸ ਦੇ ਨਾਲ ਹੀ ਸਰਕਾਰ ਵੱਲੋਂ ਕਿਰਤੀਆਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਵੀ ਮਿਲ ਸਕੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਘਰੇਲੂ ਕਿਰਤੀ ਆਪਣੇ ਖੇਤਰ ਦੇ ਲੇਬਰ ਇੰਸਪੈਕਟਰ ਦਫਤਰ ਜਾਂ ਫਿਰ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦਾ ਹੈ। ਰਜਿਸਟ੍ਰੇਸ਼ਨ ਮਗਰੋਂ ਉਸ ਨੂੰ ਫੋਟੋ ਸ਼ਨਾਖਤੀ ਕਾਰਡ ਸਰਕਾਰ ਵੱਲੋਂ ਦਿੱਤਾ ਜਾਵੇਗਾ।


ਇਸ ਤੋਂ ਪਹਿਲਾਂ ਸਿੱਧੂ ਵੱਲੋਂ ਪੰਜਾਬ ਦੀਆਂ ਸਮੂਹ ਟਰੇਡ ਯੂਨੀਅਨਾਂ ਅਤੇ ਕਿਰਤੀਆਂ ਦੀਆਂ ਜੱਥੇਬੰਦੀਆਂ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਵੀ ਕੀਤੀ ਗਈ। ਜਿਸ `ਚ ਅਹਿਮ ਮੰਗਾਂ `ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਇਸ ਮੌਕੇ ਸਿੱਧੂ ਨੇ ਜੱਥੇਬੰਦੀਆਂ ਦੇ ਆਗੂਆਂ ਨੂੰ ਇਹ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਹੁਣ ਹਰ ਤਿੰਨ ਮਹੀਨੇ ਮਗਰੋਂ ਬਕਾਇਦਾ ਤੌਰ ਤੇ ਕੀਤੀ ਜਾਵੇਗੀ।

 

ਕਿਸਾਨਾਂ ਤੇ ਖੇਤ ਮਜ਼ਦੁਰਾਂ ਨੂੰ ਗੈਰ ਸੰਗਠਤ ਮਜ਼ਦੂਰਾਂ `ਚ ਰੱਖਣ ਲਈ ਮਤਾ ਪਾਸ

 

ਮੀਟਿੰਗ `ਚ ਸਮੂਹ ਕਿਰਤੀ ਜੱਥੇਬੰਦੀਆਂ ਤੇ ਟਰੇਡ ਯੂਨੀਅਨਾਂ ਦੇ ਅਹੁੱਦੇਦਾਰਾਂ ਨੇ ਇਹ ਮਤਾ ਪਾਸ ਕੀਤਾ ਕਿ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੁੂੰ ਗੈਰ ਸੰਗਠਿਤ ਮਜ਼ਦੂਰਾਂ ਦੀ ਸ਼੍ਰੇਣੀ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਸਮੂਹ ਕਰਜ਼ੇ ਮੁਆਫ ਹੋਣੇ ਚਾਹੀਦੇ ਹਨ। ਕਿਰਤ ਮੰਤਰੀ ਕਿਹਾ ਕਿ ਮੀਟਿੰਗ `ਚ ਪਾਸ ਕੀਤਾ ਮਤਾ ਹੁਣ ਕੇਂਦਰ ਸਰਕਾਰ ਨੂੰ ਭੇਜ ਕੇ ਮੰਗ ਕੀਤੀ ਜਾਵੇਗੀ ਕਿ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮਾੜੀ ਆਰਥਿਕ ਦਸ਼ਾ ਨੂੰ ਵੇਖਦੇ ਹੋਏ ਇਨ੍ਹਾਂ ਨੂੰ ਗੈਰ ਸੰਗਠਿਤ ਕਿਰਤੀਆਂ ਦੇ ਸ਼੍ਰੇਣੀ ਵਿੱਚ ਸ਼ਾਮਲ ਕਰਕੇ ਇਨ੍ਹਾਂ ਦੇ ਸਮੂਹ ਕਰਜ਼ੇ ਮੁਆਫ ਕੀਤੇ ਜਾਣ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On-line portal issue for domestic workers registration