ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਿਲਾ ਦਿਵਸ ਮੌਕੇ ਪ੍ਰਨੀਤ ਕੌਰ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਕੌਮਾਂਤਰੀ ਮਹਿਲਾ ਦਿਵਸ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ 125 ਔਰਤਾਂ ਦੇ ਜੱਥੇ ਸਮੇਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਨੀਤ ਕੌਰ ਦੇ ਡੇਰਾ ਬਾਬਾ ਨਾਨਕ ਪੁੱਜਣ 'ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਯਾਤਰਾ ਸਬੰਧੀ ਸ਼ੁੱਭ ਕਾਮਨਾਵਾਂ ਦਿੱਤੀਆਂ।

 


 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਬਹੁਤ ਵੱਡਾ ਰੁਤਬਾ ਦਿੱਤਾ ਹੈ। ਇਸੇ ਸਦਕਾ ਅੱਜ ਹਰੇਕ ਔਰਤ ਨੂੰ ਤਾਕਤ ਦੇ ਨਾਲ-ਨਾਲ ਮਾਣ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਛਾ ਸੀ ਕਿ ਮਹਿਲਾ ਦਿਵਸ ਮੌਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਇਆ ਜਾਵੇ।

 


 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਔਰਤ-ਮਰਦ ਦਰਮਿਆਨ ਬਰਾਬਰੀ ਦੇ ਹੱਕ ਲਈ ਯਤਨਸ਼ੀਲ ਰਹੀ ਹੈ ਅਤੇ ਇਸੇ ਕਾਰਨ ਪਾਰਟੀ ਵੱਲੋਂ ਦੇਸ਼ ਦੀ ਪਾਰਲੀਮੈਂਟ 'ਚ ਔਰਤਾਂ ਦਾ ਰਾਖਵਾਂਕਰਨ ਵਧਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸਥਾਨਕ ਸਰਕਾਰਾਂ ਤੇ ਪੰਚਾਇਤਾਂ 'ਚ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਲਾਗੂ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।

 


 

ਉੱਥੇ ਹੀ ਦੂਜੇ ਪਾਸੇ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਔਰਤ ਨੂੰ ਸਮਾਜ ਵਿਚ ਮਹਾਨ ਦਰਜਾ ਦਿੱਤਾ ਗਿਆ ਸੀ। ਜਿਸ ਤਹਿਤ ਅਨੇਕਾਂ ਸਮਾਜ ਸੁਧਾਰ ਦੀਆਂ ਲਹਿਰਾ ਚਲਾਈਆਂ ਗਈਆਂ ਅਤੇ ਔਰਤ ਨੂੰ ਪੂਰਾ ਮਾਣ ਸਤਿਕਾਰ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੀ ਗੁਰੂ ਸਾਹਿਬ ਦੇ ਇਸੇ ਫ਼ਲਸਫ਼ੇ ਨੂੰ ਅਮਲ ਵਿੱਚ ਲਿਆਉਂਦਿਆਂ ਔਰਤਾਂ ਨੂੰ ਬਣਦਾ ਬਰਾਬਰੀ ਦਾ ਹੱਕ ਦਿੱਤੇ ਜਾਣ ਸਬੰਧੀ ਕੋਸ਼ਿਸ਼ਾਂ ਕਰ ਰਹੀ ਹੈ।

 


 

ਇਸ ਦੇ ਨਾਲ ਹੀ ਔਜਲਾ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਔਰਤ ਦਿਹਾੜੇ ਦੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ 125 ਬੀਬੀਆਂ ਦਾ ਜੱਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਭੇਜਿਆ ਗਿਆ ਹੈ।
 

ਜਾਣਕਾਰੀ ਅਨੁਸਾਰ ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਹੈਲੀਕਾਪਟਰ ਰਾਹੀਂ ਕਾਲਾਂਵਾਲੀ ਸਥਿਤ ਕੈਂਪ ਪੁੱਜੇ। ਉੱਥੋਂ ਕਾਫ਼ਲੇ ਦੇ ਰੂਪ 'ਚ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ 'ਤੇ ਲੈਂਡ ਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਬਣਾਏ ਪੈਸੰਜਰ ਟਰਮੀਨਲ ਪੁੱਜੇ। ਬੀਬੀ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਕਰਤਾਰਪੁਰ ਲਾਂਘੇ ਰਾਹੀਂ ਪਹਿਲੀ ਵਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾ ਰਹੇ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On the occasion of Womens Day Preneet Kaur visit to Kartarpur Sahib