ਅਗਲੀ ਕਹਾਣੀ

ਸੋਸ਼ਲ ਮੀਡੀਆ `ਤੇ ਸਿੱਖ ਗੁਰੂ ਬਾਰੇ ਭੱਦੀ ਸ਼ਬਦਾਵਲੀ ਵਰਤਣ ਉਤੇ ਸਿੱਖ ਜਗਤ `ਚ ਰੋਸ

ਸੋਸ਼ਲ ਮੀਡੀਆ `ਤੇ ਸਿੱਖ ਗੁਰੂ ਬਾਰੇ ਭੱਦੀ ਸ਼ਬਦਾਵਲੀ ਵਰਤਣ ਨੂੰ ਲੈ ਕੇ ਸਿੱਖ ਜਗਤ `ਚ ਰੋਸ

ਸੋਸ਼ਲ ਮੀਡੀਆ `ਤੇ ਸਿੱਖ ਗੁਰੂ ਸਾਹਿਬਾਨ ਅਤੇ ਸਤਿਕਾਰਤ ਸਿੱਖ ਸ਼ਖਸੀਅਤਾਂ ਨੂੰ ਮਜਾਕ ਦਾ ਪਾਤਰ ਬਣਾਉਣ `ਤੇ ਲੋਕਾਂ `ਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਜਿਹਾ ਹਰਕਤ ਕਰਨ ਵਾਲਿਆਂ ਦੀ ਨਿੰਦਾ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ।

 

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇਕ ਗਰੁੱਪ `ਚ ਸਿੱਖ ਗੁਰੂ ਸਾਹਿਬਾਨ ਦਾ ਮਜਾਕ ਬਣਾਇਆ ਜਾ ਰਿਹਾ ਹੈ, ਪ੍ਰੰਤੂ ਪੰਜਾਬ ਸਰਕਾਰ ਇਸ ਨੂੰ ਰੋਕਣ `ਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਵਿਰੁੱਧ ਸ਼੍ਰੋਮਣੀ ਕਮੇਟੀ ਹਾਈ ਕੋਰਟ ਤੱਕ ਪਹੁੰਚ ਕਰੇਗੀ। ਉਨ੍ਹਾਂ ਪੰਜਾਬ ਦੀ ਸਰਕਾਰ ਵੱਲੋਂ ਅਜਿਹੇ ਮਾਮਲਿਆਂ ’ਚ ਦਿਖਾਈ ਜਾ ਰਹੀ ਢਿੱਲ ਦੀ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਬਦਚੈਨੀ ਫੈਲਦੀ ਹੈ ਤਾਂ ਇਸ ਦੀ ਸਿੱਧੇ ਤੌਰ ’ਤੇ ਜਿੰਮੇਵਾਰ ਵੀ ਸਰਕਾਰ ਹੀ ਹੋਵੇਗੀ।  ਉਨ੍ਹਾਂ ਕਿਹਾ ਕਿ ਸਾਈਬਰ ਕਰਾਈਮ ਸੈੱਲ ਆਪਣੇ ਆਪ ਸੋਸ਼ਲ ਮੀਡੀਆ `ਤੇ ਨਜ਼ਰ ਰੱਖੇ, ਪ੍ਰੰਤੂ ਸਿ਼ਕਾਇਤਾਂ ਕਰਨ ਦੇ ਬਾਅਦ ਵੀ ਅਜਿਹੇ ਲੋਕ ਪੁਲਿਸ ਦੀ ਪਹੁੰਚ ਤੋਂ ਪਰ੍ਹੇ ਰਹਿੰਦੇ ਹਨ।


ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ, ਪੁਲਿਸ ਵਿਭਾਗ ਤੇ ਸਾਈਬਰ ਕਰਾਈਮ ਸੈਲ ਤੋਂ ਮੰਗ ਕੀਤੀ ਕਿ ਇਸ ਘਟੀਆ ਵਿਅਕਤੀ ਦੀ ਤੁਰੰਤ ਭਾਲ ਕੀਤੀ ਜਾਵੇ ਅਤੇ ਸਖਤ ਸਜਾ ਦਿੱਤੀ ਜਾਵੇ।
 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਕਿ ਗੁਰੂ ਸਾਹਿਬਾਨ ਪ੍ਰਤੀ ਘਟੀਆ ਸੋਚ ਦਾ ਪ੍ਰਗਟਵਾ ਕਰਨ ਵਾਲੇ ਵਿਅਕਤੀ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਲਿਖਤੀ ਸ਼ਿਕਾਇਤ ਵੀ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਵੀ ਕਈ ਮਾਮਲਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਾਈਬਰ ਕਰਾਈਮ ਵਿਭਾਗ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਜੋ ਕਾਰਵਾਈ ਹੋਣੀ ਚਾਹੀਦੀ ਸੀ ਉਹ ਸਾਹਮਣੇ ਨਹੀਂ ਆਈ।  ਡਾ. ਰੂਪ ਸਿੰਘ ਨੇ ਕਿਹਾ ਕਿ ਹਾਈ ਕੋਰਟ ਵਿਚ ਵੀ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਕੇਸ ਦਾਇਰ ਕੀਤਾ ਜਾਵੇਗਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਨੂੰ ਕਿਸੇ ਕੀਮਤ ’ਤੇ ਵੀ ਬਖਸ਼ਿਆ ਨਹੀਂ ਜਾਵੇਗਾ।