ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ: ਗਹਿਣਿਆਂ ਦੀ ਦੁਕਾਨ ਤੋਂ ਲੁਟੇਰੇ ਕਿਲੋ ਸੋਨਾ ਲੁੱਟ ਕੇ ਫਰਾਰ

ਪੰਜਾਬ ਵਿੱਚ ਲੁਟੇਰਿਆਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਉਹ ਦਿਨ ਦਿਹਾੜੇ ਹੀ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਮਿਲਦੀ ਹੈ ਲੁਧਿਆਣਾ ਵਿਖੇ ਵਾਪਰੀ ਇੱਕ ਘਟਨਾ ਤੋਂ ਜਿਥੇ ਮੋਟਰਸਾਈਕਲ ਸਵਾਰ ਲੁਟੇਰੇ ਗਹਿਣਿਆਂ ਦੀ ਦੁਕਾਨ ਤੋਂ ਇੱਕ ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ। 

 

ਜਾਣਕਾਰੀ ਅਨੁਸਾਰ ਬੁੱਧਵਾਰ ਦੁਪਹਿਰ ਨੂੰ ਸਥਾਨਕ ਗਿੱਲ ਰੋਡ ਸਥਿਤ ਗੋਬਿੰਦ ਜਿਊਲਰਜ਼ ਦੀ ਦੁਕਾਨ ਉੱਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਆਏ ਅਤੇ ਪਿਸਤੌਲ ਦਿਖਾ ਕੇ ਮਾਲਕ ਨੂੰ ਚੁਪ ਰਹਿਣ ਲਈ ਕਿਹਾ ਅਤੇ ਇੱਕ ਕਿਲੋ ਸੋਨਾ ਲੁੱਟ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਸ਼ੁਰੂਆਤੀ ਜਾਂਚ ਤੋਂ ਪੁਲਿਸ ਨੂੰ ਮਾਮਲਾ ਸ਼ੱਕੀ ਲੱਗ ਰਿਹਾ ਹੈ। 
 

 
ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਗਹਿਣਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਣ ਵਾਲੇ ਲੁਟੇਰੇ ਸਰਗਰਮ ਹਨ। 29 ਜਨਵਰੀ ਨੂੰ ਭੀੜ ਵਾਲੀ ਘੁਮਾਰ ਮੰਡੀ ਦੇ ਪਰਲ ਪੈਲੇਸ ਸਥਿਤ ਵੀਕੇ ਗੋਬਿੰਦ ਜਿਊਲਰਜ਼ ਵਿੱਚ ਬੁੱਧਵਾਰ ਨੂੰ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਦੁਪਹਿਰ ਕਰੀਬ ਤਿੰਨ ਵਜੇ ਇੱਕ ਕਾਰ ਵਿੱਚ ਚਾਰ ਦੋਸ਼ੀਆਂ ਨੇ ਪਿਸਟਲ ਦਿਖਾ ਕੇ ਜਿਊਲਰਜ਼ ਸ਼ਾਪ ਦੇ ਮਾਲਕ ਤੇ ਨੌਕਰ ਨੂੰ ਬੰਧਕ ਬਣਾ ਕੇ ਦੋ ਕਰੋੜ ਰੁਪਏ ਦੇ ਗਹਿਣੇ ਲੁੱਟ ਲਏ ਸਨ। ਇਸ ਮਾਮਲੇ ਵਿੱਚ ਅਜੇ ਤੱਕ ਪੁਲਿਸ ਦੇ ਹੱਥ ਖਾਲੀ ਹਨ।

......

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:one kg gold looted in jewellery shop at ludhiana