ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਨਲਾਈਨ ਨਕਸ਼ੇ ਪਾਸ ਕਰਵਾਉਣ ਦੇ ਸਿਸਟਮ ਕਾਰਨ ਕੰਮ 'ਚ ਵਧੀ ਜਵਾਬਦੇਹੀ: ਸਿੱਧੂ

ਹੁਣ ਤੱਕ ਈ-ਨਕਸ਼ਾ ਪੋਰਟਲ ਉਪਰ 4000 ਬਿਲਡਿੰਗਾਂ ਦੇ ਪਲਾਨ ਹੋਏ ਪਾਸ 

 


ਪੰਜਾਬ ਦੀਆਂ ਸਮੂਹ ਸਥਾਨਕ ਸਰਕਾਰਾਂ ਵਿੱਚ ਇਸ ਵੇਲੇ ਆਨਲਾਈਨ ਨਕਸ਼ੇ ਪਾਸ ਕਰਵਾਉਣ ਦਾ ਕੰਮ ਪੂਰੀ ਸਫ਼ਲਤਾਪੂਰਵਕ ਚੱਲ ਰਿਹਾ ਹੈ। ਈ-ਨਕਸ਼ਾ ਪੋਰਟਸ ਉਪਰ ਹੁਣ ਤੱਕ 4000 ਦੇ ਕਰੀਬ ਬਿਲਡਿੰਗਾਂ ਦੇ ਨਕਸ਼ੇ ਪਾਸ ਹੋ ਚੁੱਕੇ ਹਨ ਜਦੋਂ ਕਿ 8800 ਤੋਂ ਵੱਧ ਫਾਈਲਾਂ ਸਫ਼ਲ ਪੂਰਵਕ ਦਾਖ਼ਲ ਹੋ ਚੁੱਕੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।

 

ਸ. ਸਿੱਧੂ ਨੇ ਕਿਹਾ ਕਿ ਆਨਲਾਈਨ ਨਕਸ਼ੇ ਪਾਸ ਕਰਵਾਉਣ ਦੇ ਸਿਸਟਮ ਨੇ ਕੰਮ ਕਰਨ ਤੇ ਤਰੀਕੇ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਲਿਆਂਦੀ ਹੈ। 

 

600 ਦੇ ਕਰੀਬ ਆਰਕੀਟੈਕਟ ਤੇ ਇੰਜਨੀਅਰ ਪੋਰਟਲ ਉਪਰ ਹੋਏ ਰਜਿਸਟਰਡ

ਉਨ੍ਹਾਂ ਦੱਸਿਆ ਕਿ ਪੋਰਟਲ ਉਪਰ 1600 ਦੇ ਕਰੀਬ ਆਰਕੀਟੈਕਟ ਤੇ ਇੰਜੀਨੀਅਰ ਰਜਿਸਟਰਡ ਹੋ ਚੁੱਕੇ ਹਨ ਅਤੇ ਇਸ ਆਨਲਾਈਨ ਸਿਸਟਮ ਵਿੱਚ ਹਿੱਸਾ ਲੈ ਰਹੇ ਹਨ। 

 

ਉਨ੍ਹਾਂ ਕਿਹਾ ਕਿ ਹਾਲਾਂਕਿ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ (ਓ.ਬੀ.ਪੀ.ਸੀ.) ਨੂੰ ਸ਼ੁਰੂਆਤ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਪ੍ਰਣਾਲੀ ਪ੍ਰਚੱਲਿਤ ਪੁਰਾਣੇ ਢੰਗ ਨਾਲੋਂ ਜ਼ਿਆਦਾ ਕਾਰਗਾਰ ਹੈ। 

 

ਇਸ ਪ੍ਰਣਾਲੀ ਨੂੰ ਲਾਂਚ ਕਰਨ ਤੋਂ ਬਾਅਦ ਸੈਂਕੜੇ ਬਿਨੈਕਾਰ ਹੁਣ ਆਪਣੀ ਸਹੂਲਤ ਅਨੁਸਾਰ ਘਰ/ਦਫ਼ਤਰ ਬੈਠਿਆਂ ਇਸ ਦੀ ਵਰਤੋਂ ਕਰਕੇ ਆਪਣੇ ਸਮੇਂ ਦੀ ਚੋਖੀ ਬੱਚਤ ਕਰ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Online Building Plan Approval System successfully running in all Urban Local Bodies: Navjot Singh Sidhu