ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਕਰਤਾਰਪੁਰ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਨਵੇਂ ਬਣੇ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ। ਪਿੱਛੇ ਜਿਹੇ ਲਾਂਚ ਕੀਤੀ ਗਈ ਵੈੱਬਸਾਈਟ ਰਾਹੀਂ ਸ਼ਰਧਾਲੂ ਆੱਨਲਾਈਨ ਫ਼ਾਰਮ ਭਰ ਸਕਣਗੇ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ 5 ਨਵੰਬਰ ਤੇ ਦੂਜਾ ਜੱਥਾ 6 ਨਵੰਬਰ ਨੂੰ ਰਵਾਨਾ ਹੋਵੇਗਾ।

 

 

ਕਰਤਾਰਪੁਰ ਸਾਹਿਬ ਦਾ ਲਾਂਘਾ ਉੱਥੇ ਬਣੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਭਾਰਤੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਡੇਰਾ ਬਾਬਾ ਨਾਨਕ ਨਾਲ ਜੋੜਦਾ ਹੈ। ਉਸ ਗੁਰੂਘਰ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਜ਼ਰੂਰ ਚਾਹੀਦਾ ਹੈ ਪਰ ਉਸ ਲਈ ਵੀਜ਼ਾ ਲਗਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ।

 

 

ਇਸ ਲਾਂਘੇ ਦੀ ਉਡੀਕ ਸਿੱਖ ਕੌਮ ਵੱਲੋਂ ਦੇਸ਼ ਦੀ ਵੰਡ ਭਾਵ 1947 ਤੋਂ ਹੀ ਕੀਤੀ ਜਾ ਰਹੀ ਸੀ। ਹੁਣ ਭਾਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਇਸ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ।

ਕਰਤਾਰਪੁਰ ਸਾਹਿਬ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

 

ਕੱਲ੍ਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮਹਿਮੂਦ ਕੁਰੈਸ਼ੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਦੇਸ਼ ’ਚ ਮੌਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਹਿੱਸੇ ਦਾ ਉਦਘਾਟਨ 9 ਨਵੰਬਰ ਨੂੰ ਕੀਤਾ ਜਾਵੇਗਾ। ਭਾਰਤ ’ਚ ਇਹ ਉਦਘਾਟਨ 8 ਨਵੰਬਰ ਨੂੰ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਾਕਿਸਤਾਨ ਸਰਕਾਰ ਦੀ ਬੇਨਤੀ ਉੱਤੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਹਾਮੀ ਭਰ ਦਿੱਤੀ ਹੈ।

 

 

ਸ੍ਰੀ ਕੁਰੈਸ਼ੀ ਨੇ ਇਹ ਵੀ ਕਿਹਾ ਕਿ ਡਾ. ਮਨਮੋਹਨ ਸਿੰਘ ਕਿਸੇ ਖ਼ਾਸ ਮਹਿਮਾਨ ਵਜੋਂ ਨਹੀਂ, ਸਗੋਂ ਇੱਕ ਆਮ ਯਾਤਰੀ ਵਜੋਂ ਉਸ ਰਸਮ ਵਿੱਚ ਸ਼ਾਮਲ ਹੋਣਗੇ।

 

 

ਪਾਕਿਸਤਾਨ ਨੇ ਇੱਕ ਦਿਨ ਵਿੱਚ ਸਿਰਫ਼ 5,000 ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਦਾ ਐਲਾਨ ਬਹੁਤ ਪਹਿਲਾਂ ਤੋਂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਹਰੇਕ ਸ਼ਰਧਾਲੂ ਤੋਂ 20 ਅਮਰੀਕੀ ਡਾਲਰ ਭਾਵ 1,400 ਭਾਰਤੀ ਰੁਪਏ ਦੇ ਬਰਾਬਰ ਫ਼ੀਸ ਵੀ ਵਸੂਲੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Online Registration for Kartarpur Sahib begins