ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਔਰਤ ਰੋਗਾਂ ਦੇ ਮਾਹਰ ਡਾਕਟਰਾਂ ਦੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਆਨਲਾਈਨ ਸੇਵਾਵਾਂ

ਗਰਭਵਤੀ ਔਰਤਾਂ 1 ਜੂਨ ਤੋਂ ਘਰ ਬੈਠੇ ਹੀ ਲੈ ਸਕਣਗੀਆ ਮਾਹਰ ਡਾਕਟਰ ਦੀ ਸਲਾਹ

 

ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਨਾ ਹੋਣ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋ ਈ-ਸੰਜੀਵਨੀ ਓ.ਪੀ.ਡੀ. ਸ਼ੁਰੂ ਕੀਤੀ ਗਈ ਹੈ। 

 

ਇਸ ਈ-ਸੰਜੀਵਨੀ ਓ.ਪੀ.ਡੀ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚੰਦਰ ਮੋਹਨ ਕਟਾਰੀਆ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਲਵੀਰ ਸਿੰਘ ਸਿੱਧੂ, ਸਿਹਤ ਮੰਤਰੀ ਪੰਜਾਬ ਦੇ ਅਹਿਮ ਯਤਨਾਂ ਸਦਕਾ ਹੁਣ ਘਰ ਬੈਠੇ ਹੀ ਡਾਕਟਰੀ ਸਲਾਹ ਲੈ ਸਕਦੇ ਹੋ। ਕੋਵਿਡ-19 ਦੇ ਮੱਦੇਨਜ਼ਰ ਸਰਕਾਰੀ ਹਸਪਤਾਲਾਂ ਵਿੱਚ ਭੀੜ ਹੋਣ ਤੋਂ ਰੋਕਣ ਲਈ, ਟੈਲੀਮੈਡੀਸਨ ਪ੍ਰੋਗਰਾਮ ਰਾਜ ਭਰ ਦੇ ਮਰੀਜ਼ਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ, ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਰੋਜ਼ਾਨਾ ਡਾਕਟਰੀ ਸਲਾਹ ਦੀ ਜ਼ਰੂਰਤ ਹੁੰਦੀ ਹੈ।


ਇਹ ਸਕੀਮ ਬਜ਼ੁਰਗਾਂ ਅਤੇ ਗੰਭੀਰ ਬਿਮਾਰੀਆਂ ਨਾਲ ਗ੍ਰਹਿਸਤ ਵਿਅਕਤੀਆਂ ਲਈ ਵਰਦਾਨ ਸਿੱਧ ਹੋਵੇਗੀ। ਸਰਕਾਰੀ ਹਸਪਤਾਲ ਦੇ ਮਾਹਰ ਡਾਕਟਰਾਂ ਤੋਂ ਮਰੀਜ਼ ਇਹ ਸੇਵਾਵਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲੈ ਸਕਦੇ ਹਨ। ਸਿਹਤ ਵਿਭਾਗ ਹੁਣ ਈ-ਸੰਜੀਵਨੀ ਸਕੀਮ ਰਾਹੀਂ ਆਮ ਬਿਮਾਰੀਆਂ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ (ਐਮ.ਸੀ.ਐਚ.) ਨੂੰ ਯਕੀਨੀ ਬਨਾਉਣ ਲਈ 1 ਜੂਨ ਤੋਂ ਗਾਇਨਾਕਾਲੋਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। 

 

ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੀ ਪਹਿਲੀ ਤਿਮਾਹੀ ਤੱਕ ਹਸਪਤਾਲ ਤੋਂ ਲਾਗ ਲੱਗਣ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਆਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿੱਚ ਗਰਭਵਤੀ ਔਰਤਾਂ ਦੇ ਪ੍ਰਬੰਧਨ ਲਈ ਇਹ ਸੇਵਾਵਾਂ ਬਹੁਤ ਮੱਦਦਗਾਰ ਸਾਬਤ ਹੋਣਗੀਆਂ। ਜਿਸ ਅਧੀਨ ਦਵਾਈ, ਖੁਰਾਕ ਅਤੇ ਆਮ ਦੇਖਭਾਲ ਦੀ ਸਲਾਹ ਦਿੱਤੀ ਜਾਵੇਗੀ। 

 

ਇਹ ਗਾਇਨੀਕਾਲੋਜੀ ਸੇਵਾਵਾਂ ਮਾਹਰ ਡਾਕਟਰਾਂ ਦੁਆਰਾ ਹਰ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8 ਵਜੇ ਤੋਂ ਸਵੇਰੇ 9:30 ਵਜੇ ਤੱਕ ਉਪਲਬੱਧ ਹੋਣਗੀਆਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਬੈਠੇ ਇਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।

 

ਉਨ੍ਹਾਂ ਕਿਹਾ ਕਿ ਐਨਰਾਇਡ ਫ਼ੋਨ ਦੀ ਕੋਵਾ ਐਪ ਤੇ ਜਾ ਕੇ ਇਸ ਸੇਵਾ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸੇਵਾ ਦਾ ਲਾਭ ਲੈਣ ਲਈ ਈ-ਸੰਜੀਵਨੀ ਓਪੀਡੀ ਡਾਟ-ਇਨ ਤੇ ਲਾਗ-ਇਨ ਕਰਨਾ ਪਵੇਗਾ। 

 

ਉਨ੍ਹਾਂ ਦੱਸਿਆ ਕਿ ਮੋਬਾਇਲ, ਲੈਪਟਾਪ, ਆਈਪੈਡ ਰਾਹੀਂ ਮੋਬਾਇਲ ਨੰਬਰ ਤਸਦੀਕ ਹੋਣ ਤੋਂ ਬਾਅਦ ਨਵੇਂ ਮਰੀਜ਼ ਦੀ ਰਜਿਸ਼ਟ੍ਰੇਸ਼ਨ ਹੁੰਦੀ ਹੈ ਅਤੇ ਟੋਕਨ ਜਨਰੇਟ ਹੁੰਦਾ ਹੈ। ਉਸ ਤੋਂ ਬਾਅਦ ਨੋਟੀਫਿਕੇਸ਼ਨ ਪ੍ਰਾਪਤ ਹੋਣ ਤੋਂ ਬਾਅਦ ਲਾਗ-ਇਨ ਕਰਕੇ ਆਪਣੀ ਵਾਰੀ ਸਿਰ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ ਅਤੇ ਇਸ ਉਪਰੰਤ ਪਰਚੀ ਡਾਊਨਲਾਉੂਡ ਕਰਕੇ ਮੈਡੀਕਲ ਸਟੋਰ ਤੋਂ ਦਵਾਈ ਲਈ ਜਾ ਸਕਦੀ ਹੈ।

    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Online services will be provided by gynecologists