ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫਾਜ਼ਿਲਕਾ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਕਣਕ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਨੇ ਫੌਜਦਾਰੀ ਢੰਡ ਸੰਘਤਾ, 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਅੰਦਰ ਕਣਕ ਦਾ ਨਾੜ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 30 ਜੂਨ 2020 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਮੌਜੂਦਾ ਸਾਲ 2020 ਦੀ ਫ਼ਸਲ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਵੇਖਣ ਵਿੱਚ ਆਉਂਦਾ ਹੈ ਕਿ ਕਣਕ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ/ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਕਾਰਨ ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਰਹਿੰਦ ਖੂੰਹਦ ਨੂੰ ਅੱਗ ਲੱਗਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ।

 

ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਚਾਰਾ ਪਾਉਣ ’ਤੇ ਪਾਬੰਦੀ

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਉਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਜਨਤਕ ਥਾਵਾਂ ’ਤੇ ਆਮ ਲੋਕਾਂ ਵੱਲੋਂ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਪਾਇਆ ਜਾਂਦਾ ਹੈ ਜਿਸ ਨਾਲ ਆਵਾਜਾਈ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਨਾਲ ਜਾਨ ਮਾਲ ਦਾ ਨੁਕਸਾਨ ਵੀ ਹੋ ਸਕਦਾ ਹੈ। ਇਸ ਕਰਕੇ ਉਨ੍ਹਾਂ ਜਨਤਕ ਥਾਵਾਂ ’ਤੇ ਅਵਾਰਾ ਪਸ਼ੂਆਂ ਨੂੰ ਹਰਾ ਚਾਰਾ ਨਾ ਪਾਉਣ ਦੇ ਹੁਕਮ ਜਾਰੀ ਕੀਤੇ ਹਨ।

 

ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਹੁੱਕਾ ਬਾਰ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ।  

 

ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ
ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ’ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2020 ਤੱਕ ਲਾਗੂ ਰਹਿਣਗੇ।

ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰ੍ਹੋਂ, ਤੋਰੀਆ, ਸੂਰਜ ਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ’ਤੇ ਇਨ੍ਹਾਂ ਉੱਚੀਆਂ ਫ਼ਸਲਾਂ ’ਚ ਛੁਪ ਕੇ ਘੁਸਪੈਠ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Order banning the burning of wheat straw and residue residue